ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੋਟਬੰਦੀ ਦੇਸ਼ ਦਾ ਸਭ ਤੋਂ ਵੱਡਾ ਘਪਲਾ: ਆਨੰਦ ਸ਼ਰਮਾ

ਕਾਂਗਰਸ ਨੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਪ੍ਰਧਾਨ ਮੰਤਰੀ ਦੇ ਨੋਟਬੰਦੀ ਦੇ ਫੈਸਲੇ ਨੂੰ ਦੇਸ਼ ਦਾ ਹੁਣ ਤੱਕ ਸਭ ਤੋਂ ਵੱਡਾ ਘਪਲਾ ਦਸਦੇ ਹੋਏ ਵੀਰਵਾਰ ਨੂੰ ਇਥੇ ਦੋਸ਼ ਲਗਾਇਆ ਕਿ ਇਸ ਰਾਹੀਂ ਭਾਜਪਾ ਨੇਤਾਵਾਂ ਨੇ ਆਪਣੀ ਕਾਲੀ ਕਮਾਈ ਨੂੰ ਚਿੱਟਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣੀ ਤਾਂ ਇਸ ਦੀ ਜਾਂਚ ਕਰਵਾਈ ਜਾਵੇਗੀ। 
 

 

ਰਾਜ ਸਭਾ ਮੈਂਬਰ ਸ਼ਰਮਾ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਨੋਟਬੰਦੀ ਦੇਸ਼ ਦਾ ਸਭ ਤੋਂ ਵੱਡਾ ਘਪਲਾ ਹੈ, ਜਿਸ ਰਾਹੀਂ ਭਾਜਪਾ ਦੇ ਨੇਤਾਵਾਂ ਨੇ ਆਪਣੀ ਕਾਲੀ ਕਮਾਈ ਨੂੰ ਸਫੈਦ ਕਰਨ ਦਾ ਕੰਮ ਕੀਤਾ।

 

ਸ਼ਰਮਾ ਨੇ ਕਿਹਾ ਕਿ ਆਮ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਕਾਂਗਰਸ ਸਰਕਾਰ ਬਣਨ ਉੱਤੇ ਨੋਟਬੰਦੀ ਘਪਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਰਾਫੇਲ ਮਾਮਲਾ ਅਜੇ ਅਦਾਲਤ ਵਿੱਚ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ਕਲੀਨ ਚਿਟ ਦਿੱਤੇ ਜਾਣ ਦੀ ਗੱਲ ਕਹਿ ਕੇ ਅਦਾਲਤ ਦਾ ਅਪਮਾਨ ਕਰ ਰਹੇ ਹਨ। 
 

ਆਨੰਦ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਸ਼ਾਸਨਕਾਲ ਦੌਰਾਨ ਪੂਰੇ ਪੰਜ ਸਾਲ ਦੇਸ਼ ਦਾ ਵਿਕਾਸ ਕਰਨ ਦੀ ਥਾਂ ਇਹ ਕਹਿੰਦੇ ਰਹੇ ਕਿ ਪਿਛਲੀ ਸਰਕਾਰ ਦੇ ਖੱਡੇ  ਭਰ ਰਹੇ ਹਾਂ।  


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anand Sharma Slam BJP Called Demonetisation biggest scam of the century