ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਤੋਂ ਬਾਅਦ ਬਠਿੰਡਾ, ਫ਼ਰੀਦਕੋਟ ਤੇ ਫ਼ਿਰੋਜ਼ਪੁਰ ਵੀ ਗਏ। ਫ਼ਰੀਦਕੋਟ ’ਚ ਇੱਕ ਚੋਣ–ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਭਾਵੇਂ ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰ ਰਹੀ SIT (Special Investigation Team - ਵਿਸ਼ੇਸ਼ ਜਾਂਚ ਟੀਮ) ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾ ਦਿੱਤਾ ਹੈ ਪਰ ਇੰਝ ਉਹ ਬਰਗਾੜੀ ਗੋਲੀਕਾਂਡ ’ਚੋਂ ਬਚ ਨਹੀਂ ਸਕਦੇ।
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਉਮੀਦਵਾਰ ਮੁਹੰਮਦ ਸੱਦੀਕ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਬਾਦਲਾਂ ਨੇ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਨੂੰ ਆਖ ਕੇ ਚੋਣ ਕਮਿਸ਼ਨ ਤੋਂ IG ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ SIT ਤੋਂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਝ ਸਗੋਂ ਲੋਕ ਰੋਹ ਹੋਰ ਉਪਜਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਤਕੀਂ ਇਸੇ ਲਈ ਆਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਕੋਈ ਸੀਟ ਨਹੀਂ ਜਿੱਤ ਸਕੇਗਾ।