ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬੀਬੀ ਖਾਲੜਾ ਨੂੰ ਚੋਣ ਕਮਿਸ਼ਨ ਦਾ ਨੋਟਿਸ

​​​​​​​ਬੀਬੀ ਖਾਲੜਾ ਨੂੰ ਚੋਣ ਕਮਿਸ਼ਨ ਦਾ ਨੋਟਿਸ

ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ।

 

 

ਬੀਬੀ ਖਾਲੜਾ ਪੰਥਕ ਹਲਕੇ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਆਪਣੇ ਸਮੇਂ ਦੇ ਮਨੁੱਖੀ ਅਧਿਕਾਰਾਂ ਬਾਰੇ ਬਹੁ–ਚਰਚਿਤ ਕਾਰਕੁੰਨ ਸਨ। ਬੀਬੀ ਖਾਲੜਾ ਇਸ ਵੇਲੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੀ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਹਨ।

 

 

ਜਸਵੰਤ ਸਿੰਘ ਖਾਲੜਾ ਖ਼ੁਦ ਇੱਕ ਸਰਕਾਰੀ ਮੁਲਾਜ਼ਮ ਸਨ ਤੇ ਸਾਲ 1995 ’ਚ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਅਗ਼ਵਾ ਕਰ ਕੇ ਕਤਲ ਕਰ ਦਿੱਤਾ ਸੀ। ਦਰਅਸਲ, ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਲਾਵਾਰਸ ਸਿੱਖ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਦਾ ਸਮੂਹਕ ਅੰਤਮ ਸਸਕਾਰ ਕਰ ਦਿੱਤਾ ਸੀ।

 

 

ਚੋਣ ਕਮਿਸ਼ਨ ਦੇ ਨੋਟਿਸ, ਜਿਸ ਦੀ ਕਾਪੀ ‘ਹਿੰਦੁਸਤਾਨ ਟਾਈਮਜ਼’ ਕੋਲ ਹੈ, ਵਿੱਚ ਲਿਖਿਆ ਹੈ ਕਿ – ‘ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਬੀਬੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਚੋਣ–ਮੈਨੀਫ਼ੈਸਟੋ ਦੱਸਿਆ ਸੀ। ਇੰਝ ਚੋਣ–ਜ਼ਾਬਤੇ ਦੀ ਉਲੰਘਣਾ ਹੋਈ ਹੈ।’

 

 

ਇਸ ਨੋਟਿਸ ਰਾਹੀਂ ਡਿਪਟੀ ਕਮਿਸ਼ਨਰ ਨੇ ਅਗਲੇ 48 ਘੰਟਿਆਂ ਦੌਰਾਨ ਬੀਬੀ ਖਾਲੜਾ ਤੋਂ ਸਪੱਸ਼ਟੀਕਰਨ ਮੰਗਿਆ ਹੈ ਤੇ ਪੁੱਛਿਆ ਹੈ ਕਿ ‘ਤੁਹਾਡੇ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bibi Khalra gets EC notice