ਅਗਲੀ ਕਹਾਣੀ

ਸੰਨੀ ਦਿਓਲ ਸ੍ਰੀ ਹਰਿਮੰਦਰ ਸਾਹਿਬ ਨਤਮਤਸਕ ਹੋਏ

ਸੰਨੀ ਦਿਓਲ ਸ੍ਰੀ ਹਰਿਮੰਦਰ ਸਾਹਿਬ ਨਤਮਤਸਕ ਹੋਏ

ਭਾਰਤੀ ਜਨਤਾ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਤੇ ਫਿਲਮ ਆਦਾਕਾਰ ਸੰਨੀ ਦਿਓਲ ਨੇ ਅੱਜ ਸਵੇਰ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਸੰਨੀ ਦਿਓਲ ਵੱਲੋਂ ਅੱਜ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੇ ਕਾਗਜ਼ ਦਾਖਲ ਕਰਨੇ ਹਨ। ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। 

 

ਜ਼ਿਕਰਯੋਗ ਹੈ ਕਿ ਸੰਨੀ ਦਿਓਲ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਗੁਦਾਸਪੁਰ ਤੋਂ ਉਮੀਦਵਾਰ ਐਲਾਨਿਆ। ਸੰਨੀ ਦਿਓਲ ਦਾ ਮੁਕਾਬਲਾ ਕਾਂਗਰਸ ਦੇ ਪ੍ਰਧਾਨ ਤੇ ਉਮੀਦਵਾਰ ਸੁਨੀਲ ਜਾਖੜ ਨਾਲ ਹੋਵੇਗਾ। ਗੁਰਦਾਸਪੁਰ ਤੋਂ ਹੋਈ ਲੋਕ ਸਭਾ ਉਪ ਚੋਣ ਸਮੇਂ ਸੁਨੀਲ ਜਾਖੜ ਜੇਤੂ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP candidate from Gurdaspur and film star Sunny Deol coming paying obeisance at Golden Temple