ਅੱਜ ਪੂਰੇ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਨੇ ਆਪੋ–ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਅੱਜ ਜਲੰਧਰ ਦੇ ਜ਼ਿਲ੍ਹਾ ਚੋਣ–ਅਧਿਕਾਰੀ ਤੇ ਡਿਪਟੀ ਕਮਿਸ਼ਨਰ (DC) ਦੇ ਦਫ਼ਤਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਆਪਸੀ ਟਕਰਾਅ ਪੈਦਾ ਹੋ ਗਿਆ।
ਇਹ ਟਕਰਾਅ ਕਾਗਜ਼ ਦਾਖ਼ਲ ਕਰਨ ਸਮੇਂ ਹੋਇਆ। ਦੋਵੇਂ ਧਿਰਾਂ ਵਿਚਾਲੇ ਗਰਮਾ–ਗਰਮ ਬਹਿਸ ਵੀ ਹੋਈ।
ਇਸ ਘਟਨਾ ਤੋਂ ਬਾਅਦ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਦਰਅਸਲ, ਕੱਲ੍ਹ ਸਨਿੱਚਰਵਾਰ ਤੇ ਪਰਸੋਂ ਐਤਵਾਰ ਨੂੰ ਛੁੱਟੀ ਹੈ ਤੇ ਕੋਈ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਹੋਣਗੇ। ਇਸੇ ਲਈ ਅੱਜ ਲਗਭਗ ਸਾਰੇ ਹੀ ਜ਼ਿਲ੍ਹਿਆਂ ਵਿੱਚ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਦੀ ਭਾਰੀ ਭੀੜ ਰਹੀ।
ਸੋਮਵਾਰ 29 ਅਪ੍ਰੈਲ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੋਵੇਗਾ।