ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੈਪਟਨ ਅਮਰਿੰਦਰ ਸਿੰਘ ਨੇ ਉੱਪ–ਰਾਸ਼ਟਰਪਤੀ ਦਾ ਅਪਮਾਨ ਕੀਤਾ: ਮੋਦੀ

​​​​​​​ਕੈਪਟਨ ਅਮਰਿੰਦਰ ਸਿੰਘ ਨੇ ਉੱਪ–ਰਾਸ਼ਟਰਪਤੀ ਦਾ ਅਪਮਾਨ ਕੀਤਾ: ਮੋਦੀ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਠੂਆ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉੱਪ–ਰਾਸ਼ਟਰਪਤੀ ਦਾ ਅਪਮਾਨ ਕੀਤਾ।

 

 

ਸ੍ਰੀ ਮੋਦੀ ਨੇ ਕਿਹਾ ਕਿ ਉੱਪ–ਰਾਸ਼ਟਰਪਤੀ ਕੱਲ੍ਹ ਸਨਿੱਚਰਵਾਰ ਨੂੰ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੰਮ੍ਰਿਤਸਰ ਪੁੱਜੇ ਸਨ; ਜਿੱਥੇ ਉਨ੍ਹਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਇੱਕ ਡਾਕ–ਟਿਕਟ ਤੇ ਸਿੱਕਾ ਜਾਰੀ ਕੀਤਾ। ‘ਇਸ ਸਰਕਾਰੀ ਸਮਾਰੋਹ ਵਿੱਚ ਕੈਪਟਨ ਜਾਣ–ਬੁੱਝ ਕੇ ਨਹੀਂ ਗਏ ਕਿਉਂਕਿ ਉਹ ਤਦ ਕਾਂਗਰਸ ਦੀ ਪਰਿਵਾਰ–ਭਗਤੀ ਵਿੱਚ ਰੁੱਝੇ ਹੋਏ ਸਨ।’

 

 

ਚੇਤੇ ਰਹੇ ਕਿ ਕੱਲ੍ਹ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੀ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੰਮ੍ਰਿਤਸਰ ਪੁੱਜੇ ਸਨ ਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨਾਲ ਰੁੱਝੇ ਹੋਏ ਸਨ। ਉਹ ਉੱਪ–ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਦੇ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ ਸਨ। ਉਸ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਵੀ ਮੌਜੂਦ ਸਨ।

 

 

ਸ੍ਰੀ ਮੋਦੀ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਹਾਈ ਕਮਾਂਡ ਜਾਣਬੁੱਝ ਕੇ ਕੈਪਟਨ ਅਮਰਿੰਦਰ ਸਿੰਘ ਉੱਤੇ ਆਪਣਾ ਦਬਾਅ ਬਣਾਇਆ ਹੋਇਆ ਹੈ। ਸ੍ਰੀ ਮੋਦੀ ਨੇ ਕਿਹਾ,‘ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਸਾਲਾਂ ਤੋਂ ਜਾਣਦਾ ਹਾਂ, ਉਨ੍ਹਾਂ ਉੱਤੇ ਦਬਾਅ ਬਣਾਇਆ ਗਿਆ ਹੈ, ਉਹ ਇਸੇ ਕਰਕੇ ਉੱਪ–ਰਾਸ਼ਟਰਪਤੀ ਦੇ ਸਮਾਰੋਹ ਵਿੱਚ ਨਹੀਂ ਗਏ। ਮੈਂ ਪਹਿਲਾਂ ਕਦੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਦੇਸ਼–ਭਗਤੀ ਉੱਤੇ ਸ਼ੱਕ ਨਹੀਂ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amrinder Singh insulted Vice President Modi