ਅਗਲੀ ਕਹਾਣੀ

ਰਾਹੁਲ ਗਾਂਧੀ ਨੇ ਬਣਾਈਆਂ ਚੋਣ ਕਮੇਟੀਆਂ, ਕੈਪਟਨ ਹੋਣਗੇ ਪ੍ਰਚਾਰ ਕਮੇਟੀ ਦੇ ਚੇਅਰਮੈਨ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਦੇ ਮੁੱਖ ਦਫ਼ਤਰ ਵਲੋਂ ਅੱਜ ਜਨਤਕ ਕੀਤੀਆਂ ਗਈਆਂ ਸੂਚੀਆਂ ਮੁਤਾਬਕ ਕਾਂਗਰਸ ਦੀਆਂ 5 ਕਮੇਟੀਆਂ ਦਾ ਗਠਨ ਕਰਕੇ 5 ਸੀਨੀਅਰ ਆਗੂਆਂ ਨੂੰ ਇਨ੍ਹਾਂ ਦਾ ਇੰਚਾਰਜ ਲਗਾਇਆ ਗਿਆ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਕਮੇਟੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸ਼ਾ ਕੁਮਾਰੀ ਨੂੰ ਕੋ–ਐਡੀਨੇਸ਼ਨ ਕਮੇਟੀ ਦਾ ਇੰਚਾਰਜ ਐਲਾਨਿਆ ਗਿਆ ਹੈ। ਪੰਜਾਬ ਦੇ ਪੀਡਬਲੀਊ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਜਨਤਕ ਪ੍ਰਚਾਰ ਕਮੇਟੀ ਦਾ ਇੰਚਾਰਜ ਬਣਾਇਆ ਗਿਆ ਹੈ ਜਦਕਿ ਸਾਬਕਾ ਸਾਂਸਦ ਮੈਂਬਰ ਮਨੀਸ਼ ਤਿਵਾੜੀ ਨੂੰ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain will be the chairman of the publicity committee