ਅਗਲੀ ਕਹਾਣੀ

ਚੋਣ ਜ਼ਾਬਤੇ ਮਗਰੋਂ 166.27 ਕਰੋੜ ਦੀ ਨਕਦੀ ਤੇ ਵਸਤਾਂ ਜ਼ਬਤ

ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 07 ਅਪ੍ਰੈਲ 2019 ਤੱਕ ਕੁਲ 166.27 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ। ਇਸ ਦੌਰਾਨ 18.33 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 2,75,495 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 5.55 ਕਰੋੜ ਰੁਪਏ ਬਣਦੀ ਹੈ ।

 

ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ 5,169 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 123.77 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 18.33 ਕਰੋੜ ਰੁਪਏ ਦੀ ਨਕਦ ਅਤੇ 18.43 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

 

ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1,198 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2,946 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਚੋਂ 2,679 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।

 

ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 475 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2,984 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।

 

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 90.23 ਫੀਸਦ ਲਾਈਸੈਂਸੀ ਹਥਿਆਰ ਜਮ੍ਹਾ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 76 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ ਜਦਕਿ 574 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।

 

ਡਾ. ਰਾਜੂ ਨੇ ਦੱਸਿਆ ਕਿ ਸੀਵਿਜ਼ਲ ਐਪ ਉੱਤੇ ਹੁਣ ਤੱਕ 592 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨਾਂ ਚੋਂ 241 ਦਰੁਸਤ ਪਾਈਆਂ ਗਈਆਂ ਹਨ।  

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:cash and goods seized of 166 27 crores after the election code