ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਮੋਦੀ ਦੀਆਂ 2 ਰੈਲੀਆਂ ਤੋਂ ਬਾਅਦ ਬੰਗਾਲ 'ਚ ਲੱਗੀ ਚੋਣ ਪ੍ਰਚਾਰ 'ਤੇ ਰੋਕ’

ਕਾਂਗਰਸ ਨੇ ਚੋਣ ਕਮਿਸ਼ਨ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਦੇ ਇਸ਼ਾਰੇ ਉੱਤੇ ਕੰਮ ਕਰਨ ਦਾ ਦੋਸ਼ ਲਾਇਆ।

 

ਉਨ੍ਹਾਂ ਕਿਹਾ ਹੈ ਕਿ ਕਮਿਸ਼ਨ ਨੇ ਪੱਛਮੀ ਬੰਗਾਲ ਵਿੱਚ ਪੀਐਮ ਦੀਆਂ ਦੋ ਰੈਲੀਆਂ ਤੋਂ ਬਾਅਦ ਜਿਸ ਤਰ੍ਹਾਂ ਨਾਲ ਚੋਣ ਪ੍ਰਚਾਰ ਉੱਤੇ ਨਿਰਧਾਰਤ ਸਮੇਂ ਤੋਂ 24 ਘੰਟੇ ਪਹਿਲਾਂ ਰੋਕ ਲਗਾ ਕੇ ਸਾਬਤ ਕਰ ਦਿੱਤਾ ਹੈ ਕਿ ਇਹ ਸੰਸਥਾ ਹੁਣ ਆਪਣੀ ਭਰੋਸੇਯੋਗਤਾ ਗੁਆ ਚੁੱਕਾ ਹੈ ਅਤੇ ਕਮਿਸ਼ਨ ਦੀ ਨਿਯੁਕਤੀ ਪ੍ਰਕਿਰਿਆ ਉੱਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਲੋੜ ਹੈ।

 

 

 

ਕਾਂਗਰਸ ਸੰਚਾਰ ਵਿਭਾਗ ਦੇ ਪ੍ਰਮੁੱਖ ਰਣਦੀਪ ਸਿੰਘ ਸੁਰਜੇਵਾਲਾ ਨੇ ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕਰਵਾਈ ਪੱਤਰਕਾਰ ਮਿਲਣੀ ਵਿੱਚ ਕਿਹਾ ਕਿ ਕਮਿਸ਼ਨ ਦੇ ਕੰਮ ਕਰਨ ਦੇ ਤਰੀਕੇ ਨਾਲ ਸਾਫ਼ ਹੋ ਗਿਆ ਹੈ ਕਿ ਇਹ ਲੋਕਤਾਂਤਰਿਕ ਮੁੱਲਾਂ ਦੀ ਰਖਿਆ ਨਹੀਂ ਕਰ ਪਾ ਰਿਹਾ ਹੈ ਅਤੇ ਸਿਰਫ਼ ਮੋਦੀ ਅਤੇ ਸ਼ਾਹ ਦੇ ਇਸ਼ਾਰੇ ਉੱਤੇ ਕੰਮ ਕਰ ਰਿਹਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress accuses EC decision ECI bars campaigning after completion of Modi 2 rallies