ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਉਮੀਦਵਾਰ ਸ਼ਤਰੂਘਣ ਸਿਨਹਾ ਦੀ ਪਤਨੀ ਪੂਨਮ ਸਿਨਹਾ ਸਪਾ ’ਚ ਸ਼ਾਮਲ

ਲੰਬੇ ਇੰਤਜ਼ਾਰ ਮਗਰੋਂ ਆਖਰਕਾਰ ਗਠਜੋੜ ਨੇ ਸਮਾਜਵਾਦੀ ਪਾਰਟੀ (ਸਪਾ) ਉਮੀਦਵਾਰ ਵਜੋਂ ਮਸ਼ਹੂਰ ਅਦਾਕਾਰ ਅਤੇ ਸਿਆਸਦਾਨ ਸ਼ਤਰੂਘਣ ਸਿਨਹਾ ਦੀ ਪਤਨੀ ਪੂਨਮ ਸਿਨਹਾ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਸੰਸਦ ਮੈਂਬਰ ਰਾਜਨਾਥ ਸਿੰਘ ਦਾ ਮੁਕਾਬਲਾ ਕਰਨ ਲਈ ਲਖਨਊ ਦੇ ਚੋਣ ਮੈਦਾਨ ਚ ਉਤਾਰ ਦਿੱਤਾ।

 

ਸਪਾ ਪ੍ਰਧਾਨ ਅਖਿਲੇਸ਼ ਯਾਦਵ ਦੀ ਸੰਸਦ ਮੈਂਬਰ ਪਤਨੀ ਡਿੰਪਲ ਯਾਦਵ ਨਾਲ ਮੰਗਲਵਾਰ ਨੂੰ ਪਾਰਟੀ ਦਫ਼ਤਰ ਤੋਂ ਬਾਹਰ ਨਿਕਲੀ ਪੂਨਮ ਸਿਨਹਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ 18 ਅਪ੍ਰੈਲ ਨੂੰ ਇਸ ਬਾਰੇ ਵਿਸਥਾਰ ਨਾਲ ਚਰਚਾ ਕਰਨਗੀ।

 

ਇਸ ਤੋਂ ਪਹਿਲਾਂ ਪੂਨਮ ਸਿਨਹਾ ਨੇ ਸਪਾ ਸੰਸਥਾਪਕ ਮੁਲਾਇਮ ਸਿੰਘ ਯਾਦਵ ਤੋਂ ਅਸ਼ੀਰਵਾਦ ਲਿਆ। ਪਾਰਟੀ ਸੂਤਰਾਂ ਮੁਤਾਬਕ ਪੂਨਮ ਸਿਨਹਾ ਨੇ ਸਪਾ ਦੀ ਮੁੱਢਲੀ ਮੈਂਬਰਸ਼ਿਪ ਲੈ ਲਈ ਹੈ ਤੇ ਉਹ 18 ਅਪ੍ਰੈਲ ਨੂੰ ਸਵੇਰ ਨਾਮਜ਼ਦਗੀ ਪੱਤਰ ਦਾਖਲ ਕਰਨਗੀ।

 

ਦੱਸਣਯੋਗ ਹੈ ਕਿ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਰਾਜਨਾਥ ਸਿੰਘ ਨੇ ਅੱਜ ਮੰਗਲਵਾਰ ਸਵੇਰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਪੰਜਵੇਂ ਪੜਾਅ ਚ 6 ਮਈ ਨੂੰ ਇਥੇ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੀਰਵਾਰ ਤਕ ਜਾਰੀ ਰਹੇਗੀ। ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼ਤਰੂਘਣ ਸਿਨਹਾ ਨੇ ਹੁਣੇ ਜਿਹੇ ਕਾਂਗਰਸ ਦਾ ਪੱਲਾ ਫੜਿਆ ਹੈ ਜਦਕਿ ਉਨ੍ਹਾਂ ਦੀ ਪਤਨੀ ਪੂਨਮ ਸਿਨਹਾ ਦੇ ਸਪਾ ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਪਿਛਲੇ ਕਈ ਦਿਨਾਂ ਤੋਂ ਦੇਖਣ ਨੂੰ ਮਿਲ ਰਹੀਆਂ ਸਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress candidate Shatrughan Sinhas wife Poonam Sinha joins SP