ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ ਗਠਜੋੜ ਤੋਂ ਕੀਤਾ ਇਨਕਾਰ : ਕੇਜਰੀਵਾਲ

ਰਾਹੁਲ ਗਾਂਧੀ ਨੇ ਗਠਜੋੜ ਤੋਂ ਕੀਤਾ ਇਨਕਾਰ : ਕੇਜਰੀਵਾਲ

ਦਿੱਲੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਗਠਜੋੜ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਜਾਰੀ ਖਿੱਚੋਤਾਣ ਸੋਮਵਾਰ ਨੂੰ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ‘ਆਪ’ ਦੇ ਸੰਸਥਾਪਕ ਮੈਂਬਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦੱਸਿਆ ਕਿ ਕਾਂਗਰਸ ਨੇ ਗਠਜੋੜ ਤੋਂ ਇਨਕਾਰ ਕਰ ਦਿੱਤਾ ਹੈ।

 

ਜ਼ਿਕਰਯੋਗ ਹੈ ਕਿ ਦਿੱਲੀ ਸੂਬਾ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼ੀਲਾ ਦੀਕਿਸ਼ਤ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਰਾਜਧਾਨੀ ਦੀਆਂ ਸੱਤ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਉਤੇ ਜੋ ਵੀ ਫੈਸਲਾ ਹੋਵੇਗਾ ਉਸਦੀ ਅਧਿਕਾਰਤ ਤੌਰ ਉਤੇ ਐਲਾਨ ਕਰ ਦਿੱਤੀ ਜਾਵੇਗਾ।

 

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨਾਲ ਨਵੀਂ ਦਿੱਲੀ ਵਿਚ ਗਠਜੋੜ ਤੋਂ ਇਨਕਾਰ ਕਰ ਦਿੱਤਾ ਹੈ। ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਿਸ਼ਤ ਨੇ ਐਤਵਾਰ ਨੂੰ ਵੀ ਆਪਣੇ ਨਿਵਾਸ ਉਤੇ ਮੀਡੀਆ ਨਾਲ ਗੱਲਬਾਤ ਵਿਚ ‘ਆਪ’ ਨਾਲ ਗਠਜੋੜ ਦੇ ਸਵਾਲ ਉਤੇ ਕਿਹਾ ਸੀ ਕਿ ਅੱਜ ਸ਼ਾਮ ਜਾਂ ਸੋਮਵਾਰ ਤੱਕ ਇਸ ਸਬੰਧੀ ਪਾਰਟੀ ਦੇ ਅਧਿਕਾਰਤ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇਗਾ।

 

ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸੱਤਾਂ ਲੋਕ ਸਭਾਂ ਸੀਟਾਂ ਉਤੇ ਫਿਲਹਾਲ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress chief Rahul Gandhi refused to forge alliance with AAP : Arvind Kejriwal