ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ: ਗਠਜੋੜ ਨੂੰ ਤਰਸ ਰਹੀ AAP ਨੂੰ ਕਾਂਗਰਸ ਨੇ ਕਰ ਦਿੱਤਾ ਅੱਖੋ ਪਰੋਖੇ

ਦਿੱਲੀ ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਜਾਰੀ ਖਿੱਚਧੁਹ ਸੋਮਵਾਰ ਨੂੰ ਪੂਰੀ ਤਰ੍ਹਾਂ ਸਮਾਪਤ ਹੋ ਗਿਆ। ਆਮ ਆਦਮੀ ਪਾਰਟੀ (ਆਪ) ਦੇ ਕਰਤਾ ਧਰਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਸਿਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਨਾਲ ਰਾਜਧਾਨੀ ਚ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 

ਹਵਾਈ ਅੱਡੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਕਾਂਗਰਸ ਪ੍ਰਧਾਨ ਨੇ ਆਪ ਨਾਲ ਚੋਣਾਂ ਲੜਨ ਤੋਂ ਨਾਂਹ ਕਰ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਜਦਕਿ ਸ਼ੀਲਾ ਦੀਕਸ਼ਿਤ ਨਾਲ ਗੱਲਬਾਤ ਕਰਨਾ ਐਨਾ ਅਹਿਮ ਨਹੀਂ ਹੈ।

 

ਕੇਜਰੀਵਾਲ ਲਗਾਤਾਰ ਦਾਅਵਾ ਕਰਦੇ ਰਹੇ ਹਨ ਕਿ ਲੋਕ ਸਭਾ ਚੋਣਾਂ ਚ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣ ਲਈ ਕਾਂਗਰਸ ਨੂੰ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨਾ ਚਾਹੀਦਾ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਮੁਤਾਬਕ ਗਠਜੋੜ ਕਰਨ ਨੂੰ ਲੈ ਕੇ ਦਿੱਲੀ ਕਾਂਗਰਸ ਦੋ ਧੜਿਆਂ ਚ ਵੰਡੀ ਹੋਈ ਹੈ।

 

ਕਿਹਾ ਜਾ ਰਿਹਾ ਹੈ ਕਿ ਸ਼ੀਲਾ ਦੀਕਸ਼ਿਤ ਅਤੇ ਉਨ੍ਹਾਂ ਦੇ ਤਿੰਨ ਆਗੂ ਗਠਜੋੜ ਦਾ ਵਿਰੋਧ ਕਰ ਰਹੇ ਹਨ। ਪਾਰਟੀ ਦੇ ਇਕ ਸੀਨੀਅਰ ਅਹੁਦੇਦਾਰ ਨੇ ਹਾਲ ਹੀ ਚ ਕਿਹਾ ਸੀ ਕਿ ਦਿੱਲੀ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦਿਆਂ ਗਠਜੋੜ ਦੀ ਸੰਭਾਵਨਾ ਘੱਟ ਹੈ।

 

ਸੂਤਰਾਂ ਮੁਤਾਬਕ ਇਹ ਵੀ ਵੱਡਾ ਸਵਾਲ ਹੈ ਕਿ ਗਠਜੋੜ ਮਗਰੋਂ ਆਪ ਸਾਲ 2020 ਚੋਣਾਂ ਚ ਕਾਂਗਰਸ ਦਾ ਮੁਕਾਬਲਾ ਕਿਵੇਂ ਕਰੇਗੀ।

 

ਦੱਸਣਯੋਗ ਹੈ ਕਿ ਦਿੱਲੀ ਦੀ ਸੱਤਾਂ ਸੰਸਦੀ ਸੀਟਾਂ ਤੇ ਹਾਲੇ ਭਾਜਪਾ ਦਾ ਕਬਜ਼ਾ ਹੈ। ਸਾਲ 2009 ਦੀਆਂ ਲੋਕ ਸਭਾ ਚੋਣਾਂ ਚ ਇਨ੍ਹਾਂ ਸੀਟਾਂ ਤੇ ਕਾਂਗਰਸ ਦੇ ਸੰਸਦ ਮੈਂਬਰ ਚੁਣੇ ਗਏ ਸਨ ਪਰ ਸਾਲ 2014 ਦੀਆਂ ਚੋਣਾਂ ਚ ਉਹ ਇਕ ਵੀ ਸੀਟ ਪ੍ਰਾਪਤ ਨਹੀਂ ਕਰ ਸਕੀ। ਦੇਸ਼ ਭਰ ਚ 11 ਅਪ੍ਰੈਲ ਤੋਂ ਲੈ ਕੇ 19 ਮਹੀ ਵਿਚਾਲੇ ਕੁੱਲ 7 ਪੜਾਵਾਂ ਚ ਲੋਕ ਸਭਾ ਚੋਣਾਂ ਹੋਣੀਆਂ ਹਨ। ਦਿੱਲੀ ਚ 6ਵੇਂ ਪੜਾਅ ਚ 12 ਮਈ ਨੂੰ ਵੋਟਾਂ ਪੈਣਗੀਆਂ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress has made AAP sad to the alliance