ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੇ ਜਾਰੀ ਕੀਤਾ AAP ਸਰਕਾਰ ਦਾ ਰਿਪੋਰਟ-ਕਾਰਡ

ਕਾਂਗਰਸ ਨੇ ਮੰਗਲਵਾਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਰਿਪੋਰਟ ਕਾਰਡ ਜਾਰੀ ਕੀਤਾ। ਇਸ ਮੌਕੇ ਕਾਂਗਰਸ ਦੀ ਸੂਬਾਈ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਆਪ ਸਰਕਾਰ ’ਤੇ ਸਾਰੇ ਮੋਰਚਿਆਂ ’ਤੇ ਅਸਫ਼ਲ ਰਹਿਣ ਦਾ ਦੋਸ਼ ਲਗਾਇਆ। ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਦਿੱਲੀ ਸਰਕਾਰ ਸਿੱਖਿਆ, ਸਿਹਤ, ਜਨਤਕ ਆਵਾਜਾਈ, ਬਿਜਲੀ ਸਪਲਾਈ, ਭਲਾਈ ਯੋਜਨਾਵਾਂ ਸਮੇਤ ਸਾਰੇ ਮੋਰਚਿਆਂ ’ਤੇ ਅਸਫਲ ਰਹੀ ਹੈ।

 

ਸ਼ੀਲਾ ਦੀਕਸ਼ਿਤ ਨੇ ਕਿਹਾ, ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ, ਉਸ ਨੇ ਦਿੱਲੀ ਚ ਕਾਂਗਰਸ ਸਰਕਾਰ ਦੁਆਰਾ ਆਪਣੇ 15 ਸਾਲ ਦੇ ਰਾਜ ਚ ਕੀਤੇ ਕੰਮਾਂ ਦਾ ਸਿਹਰਾ ਲਿਆ ਹੈ। ਦੱਸ ਦੇਈਏ ਕਿ ਸ਼ੀਲਾ ਦੀਕਸ਼ਿਤ ਸਾਲ 1998 ਤੋਂ ਸਾਲ 2013 ਤਕ ਦਿੱਲੀ ਦੀ ਮੁੱਖ ਮੰਤਰੀ ਰਹੀ ਸਨ।

 

ਕਾਂਗਰਸ ਦੁਆਰਾ ਜਾਰੀ ਰਿਪੋਰਟ ਕਾਰਡ ’ਤੇ ਆਪ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਸ਼ੀਲਾ ਦੇ ਸਾਬਕਾ ਮੰਤਰੀ ਮੰਡਲ ਦੇ ਸਹਿਯੋਗੀ ਅਤੇ ਕਾਂਗਰਸ ਦੇ ਸੂਬਾਈ ਇਕਾਈ ਦੇ ਕਾਰਜਕਾਰੀ ਪ੍ਰਧਾਨ ਹਾਰੂਨ ਯੁਸੂਫ਼ ਨੇ ਦੋਸ਼ ਲਗਾਇਆ ਕਿ ਪਿਛਲੇ 4 ਸਾਲਾਂ ਚ ਆਪ ਸਰਕਾਰ ਨੇ 52 ਦੀ ਥਾਂ ਸਿਰਫ 9 ਸਕੂਲ ਬਣਾਏ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress issued AAP government report-card