ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​CWC ਮੀਟਿੰਗ: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਲੀਕੀ ਰਣਨੀਤੀ

​​​​​​​CWC ਮੀਟਿੰਗ: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਲੀਕੀ ਰਣਨੀਤੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਰਾਸ਼ਟਰੀ ਸਵੈਮਸੇਵਕ ਸੰਘ ਤੇ ਭਾਰਤੀ ਜਨਤਾ ਪਾਰਟੀ ਦੋਵੇਂ ਹੀ ‘ਫ਼ਾਸ਼ੀਵਾਦ, ਨਫ਼ਰਤ, ਫੁੱਟ–ਪਾਊ’ ਵਿਚਾਰਧਾਰਾ ਉੱਤੇ ਚੱਲ ਰਹੇ ਹਨ। ਸ੍ਰੀ ਰਾਹੁਲ ਅੱਜ ਅਹਿਮਦਾਬਾਦ ’ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇੱਥੇ ਵਰਨਣਯੋਗ ਹੈ ਕਿ ਕਾਂਗਰਸ ਵੱਲੋਂ ਸਾਲ 2019 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਆਪਣੀ ਰਣਨੀਤੀ ਉਲੀਕੀ ਜਾ ਰਹੀ ਹੈ।

 

 

ਸ੍ਰੀ ਗਾਂਧੀ ਨੇ ਕਿਹਾ ਕਿ CWC ਨੇ ਹੁਣ ਆਰਐੱਸਐੱਸ ਤੇ ਭਾਜਪਾ ਦੀ ਵਿਚਾਰਧਾਰਾ ਨੂੰ ਹਰਾਉਣ ਦਾ ਦ੍ਰਿੜ੍ਹ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਚਾ ਹਰ ਹਾਲਤ ਵਿੱਚ ਹਾਸਲ ਕੀਤਾ ਜਾਵੇਗਾ ਤੇ ਜੰਗ ਜਿੱਤੀ ਜਾਵੇਗੀ। ਸ੍ਰੀ ਰਾਹੁਲ ਨੇ ਇਹ ਗੱਲਾਂ ‘ਟਵਿਟਰ’ ਉੱਤੇ ਲਿਖ ਕੇ ਸਾਂਝੀਆਂ ਕੀਤੀਆਂ ਹਨ।

 

 

ਕਾਂਗਰਸ ਪ੍ਰਧਾਨ ਦੀ ਇਹ ਟਿੱਪਣੀ ਕੁਝ ਅਜਿਹੀਆਂ ਕਿਆਸਅਰਾਈਆਂ ਦਰਮਿਆਨ ਆਈ ਹੈ; ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਹੋਰ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਕਰ ਸਕਦੀ ਹੈ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਪਹਿਲਾਂ ਹੀ ਮਿਲ ਕੇ 2019 ਦੀਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੀਆਂ ਹਨ ਤੇ ਰਾਸ਼ਟਰੀ ਜਨਤਾ ਦਲ ਵੀ ਉਨ੍ਹਾਂ ਦੇ ਵਿਸ਼ਾਲ ਗੱਠਜੋੜ ਦਾ ਹਿੱਸਾ ਹੈ।

 

 

ਸਿਆਸੀ ਗਲਿਆਰਿਆਂ ਵਿੱਚ ਅਜਿਹੀ ਵੀ ਚਰਚਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਕਾਂਗਰਸ ਗੱਠਜੋੜ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਉੱਧਰ ਆਮ ਆਦਮੀ ਪਾਰਟੀ ਵੀ ਦਿੱਲੀ ਵਿੱਚ ਕਾਂਗਰਸ ਨਾਲ ਗੱਠਜੋੜ ਕਰਨਾ ਚਾਹ ਰਹੀ ਹੈ ਪਰ ਦਿੱਲੀ ਕਾਂਗਰਸ ਦੀ ਲੀਡਰਸ਼ਿਪ ਇਸ ਦੇ ਹੱਕ ਵਿੱਚ ਨਹੀਂ ਹੈ। ਇਸੇ ਲਈ ਕਾਂਗਰਸ ਦੀ ਦਿੱਲੀ ਇਕਾਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ ਪਰ ’ਆਪ’ ਨੇ ਫਿਰ ਵੀ ਗੱਠਜੋੜ ਲਈ ਆਪਣੇ ਰਾਹ ਖੁੱਲ੍ਹੇ ਰੱਖੇ ਹੋਏ ਹਨ।

 

 

ਗੁਜਰਾਤ ਦੇ ਅਹਿਮਦਾਬਾਦ ਵਿਖੇ ਅੱਜ ਦੀ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਾਲ 2004 ਤੋਂ ਲੈ ਕੇ 2014 ਦੀਆਂ ਆਪਣੀ ਯੂਪੀਏ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਨੀਆਂ ਚਾਹੀਦੀਆਂ ਹਨ।

 

 

ਯੂਪੀਏ ਦੇ ਚੇਅਰਪਰਸਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸ੍ਰੀ ਮੋਦੀ ਖ਼ੁਦ ਨੂੰ ਪੀੜਤ ਬਣਾ ਕੇ ਵਿਖਾ ਰਹੇ ਹਨ ਪਰ ਅਸਲ ਵਿੱਚ ਤਾਂ ਦੇਸ਼ ਦੀ ਜਨਤਾ ਉਨ੍ਹਾਂ ਦੀਆਂ ਨੀਤੀਆਂ ਤੋਂ ਪੀੜਤ ਹੈ। ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਕਾਂਗਰਸ ਨੂੰ ਇੱਕ ਨਵੇਂ ਦ੍ਰਿਸ਼ਟੀਕੋਣ ਨਾਲ ਅੱਗੇ ਵਧਣਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CWC Meeting Congress evolves strategy for LS Polls