ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੇ ਆਪਣੇ ਉੱਤੇ ਹੋਏ ਹਮਲੇ ਬਾਰੇ ਦਿੱਤਾ ਇਹ ਬਿਆਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪਿਛਲੇ ਪੰਜ ਸਾਲ ਵਿੱਚ ਮੇਰੇ ਉੱਤੇ 9 ਹਮਲੇ ਹੋ ਚੁੱਕੇ ਹਨ ਅਤੇ ਸੀ ਐਮ ਬਣਨ ਤੋਂ ਬਾਅਦ ਮੇਰੇ ਉੱਤੇ ਇਹ ਪੰਜਵਾਂ ਹਮਲਾ ਸੀ। 
ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਭਾਰਤ ਦੇ ਇਤਿਹਾਸ ਵਿੱਚ ਕਿਸੇ ਸੀਐਮ ਉੱਤੇ ਸ਼ਾਇਦ ਹੀ ਇਸ ਤਰ੍ਹਾਂ ਦੇ ਹਮਲੇ ਹੋਏ ਹੋਣ। ਇਸ ਦੇਸ਼ ਵਿੱਚ ਦਿੱਲੀ ਦਾ ਮੁੱਖ ਮੰਤਰੀ ਇਕਲੌਤਾ ਸੀਐਮ ਹੈ ਜਿਸ ਦੀ ਸੁਰੱਖਿਆ ਦੀ ਜ਼ੁੰਮੇਵਾਰੀ ਵਿਰੋਧੀ ਪਾਰਟੀ ਯਾਨੀ ਕਿ ਭਾਜਪਾ ਦੇ ਹੱਥਾਂ ਵਿੱਚ ਹੈ।
 
ਤੁਹਾਨੂੰ ਦੱਸੀਏ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਤੇ ਆਪ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਸ਼ਨਿੱਚਰਵਾਰ ਨੂੰ ਚੋਣ ਪ੍ਰਚਾਰ ਦੌਰਾਨ ਇੱਕ ਨੌਜਵਾਨ ਨੇ ਥੱਪੜ ਮਾਰ ਦਿੱਤਾ ਸੀ। 

 

ਉਨ੍ਹਾਂ ਕਿਹਾ ਕਿ ਇਸ ਹਮਲਾਵਰ ਨੂੰ ਇਸ ਲਈ ਭੇਜਿਆ ਗਿਆ ਤਾਂ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੇਸ਼ ਵਿੱਚ ਜੇਕਰ ਕੋਈ ਮੋਦੀ ਵਿਰੁੱਧ ਬੋਲੇਗਾ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

 

ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਥੱਪੜ ਮਾਰਨ ਵਾਲੇ ਸੁਰੇਸ਼ ਵਿਰੁੱਧ ਆਈਪੀਸੀ ਦੀ ਧਾਰਾ 323 ਤਹਿਤ ਐਫ਼ਆਈਆਰ ਦਰਜ ਕਰ ਲਈ ਹੈ। 
ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮੋਤੀ ਨਗਰ ਇਲਾਕੇ ਵਿੱਚ ਰੋਡ ਸ਼ੋਅ ਦੌਰਾਨ ਕੇਜਰੀਵਾਲ ਉਤੇ ਇੱਕ ਨੌਜਵਾਨ ਨੇ ਹਮਲਾ ਕੀਤਾ। 
ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਸ਼ਾਮ ਲਗਭਗ ਸਾਢੇ ਪੰਜ ਵਜੇ ਦੇ ਹੈ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi CM Arvind Kejriwal first reaction after attack in delhi road show