ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਨੀ ਦਿਓਲ ਦੇ ਗੁਰਦਾਸਪੁਰ ’ਚ ਪਹਿਲੇ ਰੋਡ–ਸ਼ੋਅ ਮੌਕੇ ਧਰਮਿੰਦਰ ਨੇ ਇਹ ਕਿਹਾ…

ਸੰਨੀ ਦਿਓਲ ਦੇ ਗੁਰਦਾਸਪੁਰ ’ਚ ਪਹਿਲੇ ਰੋਡ–ਸ਼ੋਅ ਮੌਕੇ ਧਰਮਿੰਦਰ ਨੇ ਇਹ ਕਿਹਾ…

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਅੱਜ ਸੰਨੀ ਦਿਓਲ ਨੇ ਗੁਰਦਾਸਪੁਰ ਹਲਕੇ ’ਚ ਆਪਣਾ ਪਹਿਲਾ ਰੋਡ ਸ਼ੋਅ ਕੀਤਾ, ਜਿਸ ਦੀਆਂ ਤਸਵੀਰਾਂ ਤੇ ਵਿਡੀਓਜ਼ ਹੁਣ ਸਾਹਮਣੇ ਆ ਰਹੀਆਂ ਹਨ।

 

 

ਫ਼ਿਲਮ ਅਦਾਕਾਰ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਉਹ ਗੁਰਦਾਸਪੁਰ ’ਚ ਕੰਮ ਕਰਨ ਲਈ ਆਏ ਹਨ। ਇੱਥੇ ਵਰਨਣਯੋਗ ਹੈ ਕਿ ਸੰਨੀ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਆਖਿਆ ਹੈ ਕਿ ਉਨ੍ਹਾਂ ਲਈ ਸਭ ਤੋਂ ਅਹਿਮ ਸਾਡੇ ਨੌਜਵਾਨ ਹਨ ਤੇ ਉਹ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੁੰਦੇ ਹਨ।

 

 

ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ। ਪੁੱਤਰ ਸੰਨੀ ਦੇ ਰੋਡ–ਸ਼ੋਅ ਦਾ ਵਿਡੀਓ ਸ਼ੇਅਰ ਕਰਦਿਆਂ ਧਰਮਿੰਦਰ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ – ‘ਰੱਜ ਕੇ ਸੇਵਾ ਵੀ ਕਰਾਂਗੇ।’

 

 

ਇੱਥੇ ਵਰਨਣਯੋਗ ਹੈ ਕਿ ਧਰਮਿੰਦਰ ਵੀ ਭਾਜਪਾ ਦੀ ਟਿਕਟ ਉੱਤੇ ਬੀਕਾਨੇਰ ਤੋਂ ਚੋਣ ਲੜ ਚੁੱਕੇ ਹਨ ਤੇ ਜਿੱਤ ਵੀ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dharmendra says on Sunny Deol s first road show in Gurdaspur that