ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੂੰ ਚੋਣ ਕਮਿਸ਼ਨ ਦੀ ਕਲੀਨਚਿੱਟ, ਦਿੱਤਾ ਸੀ ਇਹ ਬਿਆਨ

ਭਾਜਪਾ ਮੁਖੀ ਅਮਿਤ ਸ਼ਾਹ ’ਤੇ ਬਿਆਨ ਦੇਣ ਨੂੰ ਲੈ ਕੇ ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਲੀਨਚਿੱਟ ਦੇ ਦਿੱਤੀ ਹੈ। ਕਮਿਸ਼ਨ ਨੇ ਵੀਰਵਾਰ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਚ ਇਕ ਚੋਣ ਰੈਲੀ ਦੌਰਾਨ ਕਿਸੇ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ। ਰਾਹੁਲ ਗਾਂਧੀ ਨੇ ਚੋਣ ਰੈਲੀ ਚ ਭਾਜਪਾ ਮੁਖੀ ਅਮਿਤ ਸ਼ਾਹ ਨੂੰ ਕਤਲ ਦਾ ਦੋਸ਼ੀ ਦਸਿਆ ਸੀ।

 

ਚੋਣ ਕਮਿਸ਼ਨ ਨੇ ਗਾਂਧੀ ਨੂੰ ਕਲੀਨਚਿੱਟ ਦਿੰਦਿਆਂ ਕਿਹਾ ਕਿ ਸ਼ਿਕਾਇਤ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ।  ਜਬਲਪੁਰ ਦੇ ਜ਼ਿਲ੍ਹਾ ਚੋਣ ਅਫਸਰ ਦੁਆਰਾ ਭੇਜੇ ਗਏ ਭਾਸ਼ਣ ਦੀ ਪੂਰੀ ਕਾਪੀ ਦੀ ਜਾਂਚ ਮਗਰੋਂ ਕਮਿਸ਼ਨ ਦਾ ਵਿਚਾਰ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਗਈ ਹੈ।

 

ਰਾਹੁਲ ਵੱਲੋਂ 23 ਅਪ੍ਰੈਲ ਨੂੰ ਮੱਧ ਪ੍ਰਦੇਸ਼ ਦੇ ਸਿਹੋਰਾ ਜ਼ਿਲ੍ਹੇ ਚ ਚੋਣ ਰੈਲੀ ਦੌਰਾਨ ਕੀਤੀ ਗਈ ਇਸ ਟਿੱਪਣੀ ਦਾ ਭਾਜਪਾ ਮੁਖੀ ਅਮਿਤ ਸ਼ਾਹ ਨੇ ਖੰਡਨ ਕੀਤਾ ਸੀ। ਸ਼ਾਹ ਨੇ ਕਿਹਾ ਸੀ ਕਿ ਇਸ ਜਾਅਲੀ ਦੋਸ਼ ਨੂੰ ਅਦਾਲਤ ਨੇ ਬਹੁਤ ਪਹਿਲਾਂ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਖਾਰਿਜ ਕਰ ਦਿੱਤਾ ਸੀ।

 

ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਕਤਲ ਦੇ ਦੋਸ਼ੀ ਭਾਜਪਾ ਮੁਖੀ ਅਮਿਤ ਸ਼ਾਹ, ਵਾਹ, ਕੀ ਸ਼ਾਨ ਹੈ। ਇਸ ਬਿਆਨ ਮਗਰੋਂ ਭਾਜਪਾ ਨੇ ਇਸ ਟਿੱਪਣੀ ਬਾਰੇ ਚੋਣ ਕਮਿਸ਼ਨ ਨੂੰ ਸਿਕਾਇਤ ਕੀਤੀ ਸੀ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EC gives clean chit to Rahul Gandhi over MP poll speech against Amit Shah