ਭਾਰਤੀ ਚੋਣ ਕਮਿਸ਼ਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਦੀ ਪ੍ਰਕਿਰਿਆ ਲਈ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਟੈਂਡਰਾਂ ਦੀ ਪ੍ਰਕਿਰਿਆ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੀਓਸੀਪੀ ਨੰਬਰ 943/2018 ਦੇ ਫੈਸਲੇ ਵਿੱਚ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਨਾ ਰਾਜੂ ਵੱਲੋਂ ਅੱਜ ਟੈਂਡਰ ਮੰਗਣ, ਟੈਂਡਰਾਂ ਦੀ ਪ੍ਰੋਸੈਸਿੰਗ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਲਈ ਪ੍ਰਵਾਨਗੀ ਦਿੱਤੀ ਗਈ । ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਨੇ ਟੈਂਡਰ ਖੋਲਣ, ਕੰਮ ਵੰਡਣ ਤੇ ਕੰਮ ਸ਼ੁਰੂ ਕਰਨ ਅਤੇ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਟਾਊਨਸ਼ਿਪ ਵਿਚਲੇ ਟੀ-2 ਤੇ ਟੀ-3 ਕਿਸਮ ਦੇ ਘਰਾਂ ਦੀ ਮੁਰੰਮਤ ਦੇ ਕੰਮ ਲਈ ਵੀ ਪ੍ਰਵਾਨਗੀ ਦਿੱਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਇਹ ਪ੍ਰਵਾਨਗੀ ਇਸ ਸ਼ਰਤ 'ਤੇ ਦਿੱਤੀ ਗਈ ਹੈ ਕਿ ਉਕਤ ਕੰਮ ਸਬੰਧੀ ਕੋਈ ਬੇਲੋੜਾ ਪ੍ਰਚਾਰ ਨਹੀਂ ਹੋਵੇਗਾ ਅਤੇ ਇਸ ਤੋਂ ਕਿਸੇ ਕਿਸਮ ਦਾ ਕੋਈ ਸਿਆਸੀ ਲਾਹਾ ਨਹੀਂ ਲਿਆ ਜਾਵੇਗਾ।
.