ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਕੀਤਾ ਲਾਂਭੇ

ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਕੀਤਾ ਲਾਂਭੇ

ਭਾਰਤੀ ਚੋਣ ਕਮਿਸ਼ਨ (ECI – Election Commission of India) ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT (Special Investigation Team) ਦੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਸ੍ਰੀ ਸਿੰਘ ਉਦੋਂ ਤੱਕ ਇਸ ਵਿਸ਼ੇਸ਼ ਜਾਂਚ ਟੀਮ ਤੋਂ ਦੂਰ ਰਹਿਣਗੇ, ਜਦੋਂ ਤੱਕ ਆਦਰਸ਼ ਚੋਣ–ਜ਼ਾਬਤਾ ਲਾਗੂ ਰਹੇਗਾ।

 

 

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੌਜੂਦਾ ਨਿਯੁਕਤੀਆਂ ਤੋਂ ਲਾਂਭੇ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਚੋਣਾਂ ਕਰਵਾਉਣ ਨਾਲ ਸਬੰਧਤ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ। ਅਜਿਹਾ ਕਦਮ ਸ੍ਰੀ ਸਿੰਘ ਵੱਲੋਂ ਕੀਤੀ ਗਈ ਚੋਣ–ਜ਼ਾਬਤੇ ਦੀ ਕਥਿਤ ਉਲੰਘਣਾ ਤੋਂ ਬਾਅਦ ਚੁੱਕਿਆ ਗਿਆ ਹੈ।

 

 

ਚੋਣ ਕਮਿਸ਼ਨ ਨੇ ਕਿਹਾ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਵਾਲੇ ਹੁਕਮ ਦੀ ਪਾਲਣਾ–ਰਿਪੋਰਟ ਸੋਮਵਾਰ ਸ਼ਾਮੀਂ 5:00 ਵਜੇ ਤੱਕ ਭੇਜੀ ਜਾਵੇ। ਕਮਿਸ਼ਨ ਨੇ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਹ ਹਦਾਇਤ ਵੀ ਜਾਰੀ ਕੀਤੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਕੋਈ ਵੀ ਅਜਿਹੇ ਵਿਸ਼ੇ ਉੱਤੇ ਕਿਸੇ ਨਾਲ ਕੋਈ ਗੱਲਬਾਤ ਨਾ ਕਰਨ।

 

 

ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤਾ ਇੰਟਰਵਿਊ ਸਿਆਸੀ ਹਿਤਾਂ ਤੋਂ ਪ੍ਰੇਰਿਤ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission removes IG Kunwar Vijay Partap from SIT