ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਗਜ਼ਿਟ ਪੋਲ ਹਮੇਸ਼ਾ ਸਹੀ ਨਹੀ ਹੁੰਦੇ: ਕੈਪਟਨ ਅਮਰਿੰਦਰ ਸਿੰਘ

Punjab Exit Poll 2019: ਲੋਕ ਸਭਾ ਚੋਣਾਂ  2019 ਦੇ ਨਤੀਜਿਆਂ ਦੇ ਆਉਣ ਵਿੱਚ ਅਜੇ ਕੁੱਝ ਦਿਨ ਬਾਕੀ ਹਨ ਪਰ ਅੱਜ ਆਏ ਐਗਜ਼ਿਟ ਪੋਲ ਦੇ ਨਤੀਜਿਆਂ ਵਿੱਚ ਸਾਰੇ ਦੇਸ਼ ਵਿੱਚ ਭਾਜਪਾ ਨੂੰ ਕਾਫੀ ਸੀਟਾਂ ਮਿਲ ਰਹੀਆਂ ਹਨ।

 

ਪੰਜਾਬ ਵਿਚ ਕਈ ਏਜੰਸੀਆਂ ਦੇ ਐਗਜ਼ਿਟ ਪੋਲ ਸਾਹਮਣੇ ਆਏ ਹਨ। ਉਸ ਮੁਤਾਬਕ ਸੂਬੇ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਸੀਟਾਂ ਮਿਲ ਰਹੀਆਂ ਹਨ ਪਰ ਦੇਸ਼ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਨਾਲ ਸੀਟਾਂ ਦੇਣ ਵਾਲੇ ਐਗਜ਼ਿਟ ਪੋਲ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਜ਼ਰੂਰੀ ਨਹੀਂ ਹੁੰਦਾ ਕਿ ਐਗਜ਼ਿਟ ਪੋਲ ਹਮੇਸ਼ਾ ਸਹੀ ਹੀ ਹੋਣ।

 

 

 

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਸੱਤ ਗੇੜਾਂ ਵਿੱਚ ਵੋਟਿੰਗ 11 ਅਪ੍ਰੈਲ ਤੋਂ 19 ਮਈ ਤੱਕ ਹੋਈ। ਵੋਟਾਂ ਦੀ ਗਿਣਤੀ ਅਤੇ ਨਾਲ ਹੀ ਨਤੀਜਿਆਂ ਦਾ ਐਲਾਨ 23 ਮਈ ਨੂੰ ਹੋਣਾ ਹੈ। ਲੋਕ ਸਭਾ ਵਿੱਚ ਕੁੱਲ 532 ਸੀਟਾਂ ਹਨ ਅਤੇ ਬਹੁਮਤ ਲਈ ਕਿਸੇ ਵੀ ਪਾਰਟੀ ਜਾਂ ਗੱਠਜੋੜ ਨੂੰ ਘੱਟ ਤੋਂ ਘੱਟ 272 ਸੀਟਾਂ ਚਾਹੀਦੀਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Exit polls are not always right: Capt Amarinder Singh