ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਵਿੰਦ ਕੇਜਰੀਵਾਲ ਨੂੰ ਥੱਪੜ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਥੱਪੜ ਮਾਰਨ ਵਾਲੇ ਸੁਰੇਸ਼ ਵਿਰੁੱਧ ਆਈਪੀਸੀ ਦੀ ਧਾਰਾ 323 (ਜਾਣ ਕੇ ਸੱਟ ਪਹੁੰਚਾਉਣ ਲਈ ਸਜ਼ਾ) ਤਹਿਤ ਐਫ਼ਆਈਆਰ ਦਰਜ ਕਰ ਲਈ ਹੈ।

 

ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਸ਼ਨਿੱਚਰਵਾਰ ਨੂੰ ਚੋਣ ਪ੍ਰਚਾਰ ਦੌਰਾਨ ਇੱਕ ਨੌਜਵਾਨ ਨੇ ਥੱਪੜ ਮਾਰ ਦਿੱਤਾ ਸੀ।

 

ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮੋਤੀ ਨਗਰ ਇਲਾਕੇ ਵਿੱਚ ਰੋਡ ਸ਼ੋਅ ਦੌਰਾਨ ਕੇਜਰੀਵਾਲ ਉਤੇ ਇੱਕ ਨੌਜਵਾਨ ਨੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਸ਼ਾਮ ਲਗਭਗ ਸਾਢੇ ਪੰਜ ਵਜੇ ਦੇ ਹੈ।

 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਬ੍ਰਜੇਸ਼ ਗੋਇਲ ਦੇ ਪ੍ਰਚਾਰ ਮੁਹਿੰਮ ਦੌਰਾਨ ਮੋਤੀ ਨਗਰ ਇਲਾਕੇ ਵਿੱਚ ਕਰਵਾਏ ਰੋਡ ਸ਼ੋਅ ਵਿੱਚ ਹਿੱਸਾ ਲੈ ਰਹੇ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FIR registered under IPC Section 323 against Suresh who had slapped Delhi CM Arvind Kejriwal