93 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਫਰਕ ਨਾਲ ਮਿਲੀ ਜਿੱਤ
ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੂੰ ਜੇਤੂ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰ ਸਿੰਘ ਗੁਰੂ ਦੂਜੇ ਨੰਬਰ ਉੱਤੇ ਰਹੇ ਅਤੇ ਪੰਜਾਬ ਡ੍ਰੈਮੋਕ੍ਰੈਟਿਕ ਅਲਾਇੰਸ ਦੇ ਮਨਵਿੰਦਰ ਸਿੰਘ ਤੀਜੇ ਸਥਾਨ ਉੱਤੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨਦੀਪ ਸਿੰਘ ਚੌਥੇ ਨੰਬਰ ਉੱਤੇ ਰਹੇ।
ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ 93,724 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ 3,16,999 ਵੋਟਾਂ ਮਿਲੀਆਂ ਜਦਕਿ ਅਮਰ ਸਿੰਘ ਨੂੰ 4,10,723 ਵੋਟਾਂ ਮਿਲੀਆਂ।
ਪੰਜਾਬ ਡ੍ਰੈਮੋਕ੍ਰੇਟਿਕ ਅਲਾਇੰਸ ਦੇ ਮਨਵਿੰਦਰ ਸਿੰਘ ਨੂੰ 1,42,072 ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨਦੀਪ ਸਿੰਘ ਦੂਲੋ ਨੂੰ 62,553 ਵੋਟਾਂ ਮਿਲੀਆਂ।
2009 ਦੇ ਆਮ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਸੁਖਦੇਵ ਸਿੰਘ ਲਿਬੜਾ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਤੋਂ ਬਾਅਦ 2014 ਦੀਆਂ ਚੋਣਾਂ ਵਿੱਚ ਮੋਦੀ ਲਹਿਰ ਦੇ ਬਾਵਜੂਦ ਇਥੇ ਆਮ ਆਦਮੀ ਪਾਰਟੀ ਨੇ ਲੋਕ ਸਭਾ ਸੀਟ ਆਪਣੇ ਨਾਂ ਕੀਤੀ ਸੀ। ਲੋਕ ਸਭਾ ਚੋਣਾਂ 2019 ਵਿੱਚ ਇਹ ਸੀਟ ਐਸਸੀ ਵਰਗ ਦੇ ਲਈ ਰਾਖਵੀਂ ਸੀ।