ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਵਿਧਾਇਕ ਤਰਸੇਮ ਜੋਧਾਂ ਨਿੱਤਰੇ ਭਗਵੰਤ ਮਾਨ ਦੇ ਹੱਕ ’ਚ

ਸਾਬਕਾ ਵਿਧਾਇਕ ਤਰਸੇਮ ਜੋਧਾਂ ਨਿੱਤਰੇ ਭਗਵੰਤ ਮਾਨ ਦੇ ਹੱਕ ’ਚ

ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਤੇ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਸ੍ਰੀ ਤਰਸੇਮ ਜੋਧਾਂ ਨੇ ਅੱਜ ਇੱਥੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਸ੍ਰੀ ਭਗਵੰਤ ਮਾਨ ਦੇ ਹੱਕ ਵਿੱਚ ਆਪਣੀ ਹਮਾਇਤ ਦੇਣ ਦਾ ਐਲਾਨ ਕੀਤਾ।

 

 

ਸ੍ਰੀ ਜੋਧਾਂ ਜਦੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ, ਉਸ ਵੇਲੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ। ਸ੍ਰੀ ਜੋਧਾਂ ਨੇ ਇਸ ਮੌਕੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਪਰ ਉਹ ਸ੍ਰੀ ਮਾਨ ਦੀ ਹਮਾਇਤ ਕਰਨਗੇ; ਤਾਂ ਜੋ ਸ਼੍ਰੋਮਣੀ ਅਕਾਲੀ ਦਲ–ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਜਾ ਸਕੇ।

 

 

ਸ੍ਰੀ ਜੋਧਾਂ ਨੇ ਕਿਹਾ ਕਿ ਇਹ ਵੇਲਾ ਫ਼ਾਸ਼ੀਵਾਦ ਵਿਰੁੱਧ ਲੜਨ ਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨੀ ਦੇ ਤਾਨਾਸ਼ਾਹ ਐਡੌਲਫ਼ ਹਿਟਲਰ ਵਾਲਾ ਰਾਹ ਅਪਣਾਇਆ ਹੋਇਆ ਹੈ। ਜੇ ਤੁਸੀਂ ਨਫ਼ਰਤ ਵਾਲੀ ਸਿਆਸਤ ਤੋਂ ਦੇਸ਼ ਨੂੰ ਬਚਾਉਣਾ ਚਾਹੁੰਦੇ ਹੋ, ਤਾਂ ਇਹ ਸਮੇਂ ਦੀ ਜ਼ਰੂਰਤ ਹੈ ਕਿ ਉਨ੍ਹਾਂ ਤਾਕਤਾਂ ਦੀ ਹਮਾਇਤ ਕੀਤੀ ਜਾਵੇ, ਜੋ ਮੋਦੀ ਵਿਰੁੱਧ ਲੜ ਰਹੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former MLA Tarsem Jodhan gives support to Bhagwant Mann