ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੌਤਮ ਗੰਭੀਰ ਵੱਲੋਂ ਅੰਮ੍ਰਿਤਸਰ ’ਚ ਹਰਦੀਪ ਪੁਰੀ ਦੇ ਹੱਕ ’ਚ ਰੋਡ ਸ਼ੋਅ

ਗੌਤਮ ਗੰਭੀਰ ਵੱਲੋਂ ਅੰਮ੍ਰਿਤਸਰ ’ਚ ਹਰਦੀਪ ਪੁਰੀ ਦੇ ਹੱਕ ’ਚ ਰੋਡ ਸ਼ੋਅ

ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਹੁਣ ਵੱਖ ਵੱਖ ਆਗੂਆਂ ਨੇ ਪੰਜਾਬ ਵਹੀਰਾਂ ਘੱਤ ਦਿੱਤੀਆਂ ਹਨ।  ਭਾਰਤੀ ਜਨਤਾ ਪਾਰਟੀ ਦੀ ਸੀਟ ਉਤੇ ਚੋਣ ਲੜੇ ਕ੍ਰਿਕੇਟਰ ਤੋਂ ਸਿਆਸਤ ਵਿਚ ਆਏ ਗੌਤਮ ਗੰਭੀਰ ਚੋਣ ਪ੍ਰਚਾਰ ਲਈ ਪੰਜਾਬ ਪੁੱਜੇ। ਉਹ ਅੰਮ੍ਰਿਤਸਰ ਤੋਂ ਭਾਜਪਾ ਤੇ ਅਕਾਲੀ ਦਲ ਸਾਂਝੇ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।  ਗੌਤਮ ਗੰਭੀਰ ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਉਤੇ ਏਅਰ ਇੰਡੀਆ ਦੀ ਉਡਾਨ ਰਾਹੀਂ ਪਹੁੰਚੇ।

 

ਉਨ੍ਹਾਂ ਵੱਲੋਂ ਅੱਜ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਅੰਮ੍ਰਿਤਸਰ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟ ਦੇਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ–ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਵੋਟ ਦੇ ਕੇ ਜੇਤੂ ਬਣਾਉਣ।  ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਯੂਵਾ ਮੋਰਚਾ ਪੰਜਾਬ ਦੇ ਪ੍ਰਧਾਨ ਸੰਨੀ ਸ਼ਰਮਾ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gautam Gambhir Road Show in favor of Hardeep Puri in Amritsar