ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Lok Sabha Poll Results Punjab 2019: ਅੰਮ੍ਰਿਤਸਰ ਹਲਕੇ ਤੋਂ ਗੁਰਜੀਤ ਸਿੰਘ ਔਜਲਾ ਜੇਤੂ ਕਰਾਰ

 ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਜੇਤੂ ਐਲਾਨਿਆ ਗਿਆ ਹੈ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਹਰਦੀਪ ਸਿੰਘ ਪੁਰੀ ਦੂਜੇ ਨੰਬਰ ਉੱਤੇ ਰਹੇ। ਇੱਕ ਸੰਦੇਸ਼ ਰਾਹੀਂ ਹਰਦੀਪ ਸਿੰਘ ਪੁਰੀ ਨੇ ਜੇਤੂ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਧਾਈ ਦਿੱਤੀ ਹੈ।

 

ਅੰਮ੍ਰਿਤਸਰ ਲੋਕ ਸਭਾ ਹਲਕੇ ਚ ਮੁੱਖ ਮੁਕਾਬਲਾ ਕਾਂਗਰਸ ਦੇ ਮੌਜੂਦਾ ਐੱਮਪੀ ਗੁਰਜੀਤ ਸਿੰਘ ਔਜਲਾ ਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਵਿਚਾਲੇ ਰਿਹਾ। ਸੀਪੀਆਈ ਦੇ ਦਸਵਿੰਦਰ ਕੌਰ ਵੀ ਚੋਣ ਮੈਦਾਨ ਚ ਸਨ।

 

ਇਸ ਹਲਕੇ ਤੋਂ ਗੁਰਜੀਤ ਸਿੰਘ ਔਜਲਾ 16ਵੀਂ ਲੋਕ ਸਭਾ ਦੇ ਮੈਂਬਰ ਰਹੇ ਹਨ। ਉਹ 11 ਮਾਰਚ, 2017 ਨੂੰ ਐੱਮਪੀ ਬਣੇ ਸਨ। ਇਹ ਸੀਟ  23 ਨਵੰਬਰ, 2016 ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਖ਼ਾਲੀ ਹੋਈ ਸੀ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gurjeet Singh Aujla wins from Amritsar constituency