ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪਾਕਿ ਜੇ ਅਭਿਨੰਦਨ ਨੂੰ ਨਾ ਮੋੜਦਾ, ਤਾਂ ਉਹ ਕਤਲ ਦੀ ਰਾਤ ਹੁੰਦੀ: ਮੋਦੀ

​​​​​​​ਪਾਕਿ ਜੇ ਅਭਿਨੰਦਨ ਨੂੰ ਨਾ ਮੋੜਦਾ, ਤਾਂ ਉਹ ਕਤਲ ਦੀ ਰਾਤ ਹੁੰਦੀ: ਮੋਦੀ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਉਸ ਨੇ ਭਾਰਤੀ ਹਵਾਈ ਫ਼ੌਜ ਦੇ ਪਾਇਲਟ ਅਭਿਨੰਦਨ ਵਰਧਮਾਨ ਨੂੰ ਨਾ ਮੋੜਿਆ, ਤਾਂ ਉਸ ਦੇ ਨਤੀਜੇ ਉਸ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਉਸ ਦਿਨ ਭਾਰਤੀ ਪਾਇਲਟ ਨੂੰ ਵਾਪਸ ਨਾ ਕਰਦਾ, ਤਾਂ ਉਹ ਕਤਲ ਦੀ ਰਾਤ ਹੁੰਦੀ।

 

 

ਆਪਣੇ ਜੱਦੀ ਸੂਬੇ ਗੁਜਰਾਤ ’ਚ ਪਾਟਣ ਵਿਖੇ ਚੋਣ–ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਸ਼ਰਦ ਪਵਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇ ਪਵਾਰ ਨੂੰ ਨਹੀਂ ਪਤਾ ਕਿ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ, ਤਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਿਵੇਂ ਪਤਾ ਹੋਵੇਗਾ ਕਿ ਉਹ ਕੀ ਕਰਨਗੇ।

 

 

ਪਾਕਿਸਤਾਨ ਦੇ ਬਾਲਾਕੋਟ ਵਿਖੇ ਅੱਤਵਾਦੀ ਕੈਂਪ ਉੱਤੇ ਹਵਾਈ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਜੰਗੀ ਹਵਾਈ ਜਹਾਜ਼ਾਂ ਵਿਚਾਲੇ 27 ਫ਼ਰਵਰੀ ਨੂੰ ਟਕਰਾਅ ਹੋਇਆ ਸੀ, ਜਿਸ ਵਿੱਚ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਦਾ ਹਵਾਈ ਜਹਾਜ਼ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਜਾ ਡਿੱਗਾ ਸੀ ਤੇ ਉੱਥੇ ਉਨ੍ਹਾਂ ਨੂੰ ਫੜ ਲਿਆ ਗਿਆ ਸੀ। ਪਾਕਿਸਤਾਨ ਨੇ ਇੱਕ ਮਾਰਚ ਦੀ ਰਾਤ ਨੂੰ ਪਾਇਲਟ ਨੂੰ ਰਿਹਾਅ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Had Pak not returned Abhinandan the night would be bloody Modi