ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​EC ਦੀ ਜਾਂਚ: ਕਲਿਆਣ ਸਿੰਘ ਨੇ ਕੀਤੀ ਚੋਣ–ਜ਼ਾਬਤੇ ਦੀ ਉਲੰਘਣਾ

​​​​​​​EC ਦੀ ਜਾਂਚ: ਕਲਿਆਣ ਸਿੰਘ ਨੇ ਕੀਤੀ ਚੋਣ–ਜ਼ਾਬਤੇ ਦੀ ਉਲੰਘਣਾ

ਚੋਣ ਕਮਿਸ਼ਨ (EC - Election Commision) ਨੇ ਕਿਹਾ ਹੈ ਕਿ ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਕਰਨ ਸਬੰਧੀ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਆਪਣੀ ਜਾਂਚ ਮੁਕੰਮਲ ਕਰ ਲਈ ਹੈ ਤੇ ਉਸ ਦੇ ਨਤੀਜੇ ਤੋਂ ਰਾਸ਼ਟਰਪਤੀ ਨੂੰ ਛੇਤੀ ਹੀ ਜਾਣੂ ਕਰਵਾਇਆ ਜਾਵੇਗਾ।

 

 

ਚੋਣ ਕਮਿਸ਼ਨ ਦੇ ਸੂਤਰਾਂ ਨੇ ਇਸ ਮਾਮਲੇ ਵਿੱਚ ਕੀਤੀ ਗਈ ਜਾਂਚ ਮੁਕੰਮਲ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਕਲਿਆਣ ਸਿੰਘ ਇੱਕ ਸੰਵਿਧਾਨਕ ਅਹੁਦੇ ਉੱਤੇ ਨਿਯੁਕਤ ਹਨ। ਇਸ ਲਈ ਕਮਿਸ਼ਨ ਆਪਣੀ ਜਾਂਚ ਰਿਪੋਰਟ ਬਾਰੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਏਗਾ। ਇੱਥੇ ਵਰਨਣਯੋਗ ਹੈ ਕਿ ਕਲਿਆਣ ਸਿੰਘ ਨੇ ਪਿੱਛੇ ਜਿਹੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਭਾਜਪਾ ਕਾਰਕੁੰਨਾਂ ਤੇ ਆਗੂਆਂ ਨੂੰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਜਿਤਾਉਣ ਦੀ ਅਪੀਲ ਕੀਤੀ ਸੀ। ਕਮਿਸ਼ਨ ਨੇ ਇਸ ਨੂੰ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਸੰਵਿਧਾਨਕ ਅਹੁਦੇ ਉੱਤੇ ਨਿਯੁਕਤ ਵਿਅਕਤੀ ਦਾ ਸਿਆਸੀ ਬਿਆਨ ਮੰਨਿਆ ਹੈ।

 

 

ਕਮਿਸ਼ਨ ਨੇ ਇਸ ਦਾ ਨੋਟਿਸ ਲੈਂਦਿਆਂ ਅਲੀਗੜ੍ਹ ਦੇ ਜ਼ਿਲ੍ਹਾ ਅਧਿਕਾਰੀ ਤੋਂ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਸੀ। ਇਸ ਜਾਂਚ ਵਿੱਚ ਕਲਿਆਣ ਸਿੰਘ ਵਿਰੁੱਧ ਦੋਸ਼ ਦੀ ਪੁਸ਼ਟੀ ਹੋਈ। ਇਸ ਤੋਂ ਪਹਿਲਾਂ 1990 ਵਿੱਚ ਹਿਮਾਚਲ ਪ੍ਰਦੇਸ਼ ਦੇ ਤਤਕਾਲੀਨ ਰਾਜਪਾਲ ਗੁਲਸ਼ੇਰ ਅਹਿਮਦ ਵੱਲੋਂ ਪੁੱਤਰ ਲਈ ਪ੍ਰਚਾਰ ਕਰਨ ਉੱਤੇ ਕਮਿਸ਼ਨ ਨੇ ਨਾਰਾਜ਼ਗੀ ਪ੍ਰਗਟਾਈ ਸੀ। ਬਾਅਦ ਵਿੱਚ ਅਹਿਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Investigation of EC Kalyan Singh violated Election Code of Conduct