ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੇ ਉਮੀਦਾਂ ’ਤੇ ਪਾਣੀ ਫਿਰਨ ਪਿੱਛੋਂ ਕਾਂਗਰਸ ’ਤੇ ਸੁੱਟੀ ਸਿਆਹੀ

ਲੋਕਸਭਾ ਚੋਣਾਂ (Loksabha Elections 2019) ਲਈ ਕਾਂਗਰਸ (Congress) ਨਾਲ ਜਠਜੋੜ ਨਾ ਹੋਣ ਕਾਰਨ ਮੁੰਹ ਭਾਰ ਡਿੱਗੀ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਹੁਣ ਟਵੀਟ ਕਰਕੇ ਕਾਂਗਰਸ ਤੇ ਨਿਸ਼ਾਨਾ ਲਾਇਆ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ਤੇ ਲਿਖਿਆ ਕਿ ਅਫ਼ਵਾਹਾਂ ਹਨ ਕਿ ਕਾਂਗਰਸ ਨੇ ਭਾਜਪਾ ਨਾਲ ਕੁਝ ਖੂਫ਼ੀਆ ਗਠਜੋੜ ਕੀਤਾ ਹੈ। ਰਾਜਧਾਨੀ ਦਿੱਲੀ ਕਾਂਗਰਸ ਤੇ ਭਾਜਪਾ ਦੇ ਗਠਜੋੜ ਨਾਲ ਲੜਨ ਲਈ ਤਿਆਰ ਹੈ। ਲੋਕ ਇਸ ਗੈਰ–ਨੇਤਿਕ ਗਠਜੋੜ ਨੂੰ ਹਰਾਉਣਗੇ।

 

 

ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂਆਂ ਨਾਲ ਮੰਗਲਵਾਰ ਨੂੰ ਬੈਠਕ ਕੀਤੀ ਸੀ ਜਿਸ ਵਿਚ ਇਹ ਫੈਸਲਾ ਹੋਇਆ ਸੀ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਨਹੀਂ ਹੋਵੇਗਾ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਸਮੇਤ ਬੈਠਕ ਚ ਸ਼ਾਮਲ ਹੋਏ ਲਗਭਗ ਸਾਰੇ ਆਗੂਆਂ ਨੇ ਆਮ ਆਦਮੀ ਪਾਰਟੀ ਨਾਲ ਤਾਲਮੇਲ ਨਾ ਕਰਨ ਦੀ ਸਲਾਹ ਪੇਸ਼ ਕੀਤੀ।

 

ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਕਾਂਗਰਸ ਦਿੱਲੀ ਚੋਣਾਂ ਇੱਕਲਿਆਂ ਹੀ ਲੜੇਗੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਪਾਰਟੀ ਆਗੂਆਂ ਦੀ ਅਹਿਮ ਮੀਟਿੰਗ ਦੇ ਬਾਅਦ ਆਮ ਆਦਮੀ ਪਾਰਟੀ ਨਾਲ ਗਠਜੋੜ ਨਾ ਕਰਨ ਦਾ ਫੈਸਲਾ ਲਿਆ ਗਿਆ। ਸ਼ੀਲਾ ਦਿਕਸ਼ਿਤ ਨੇ ਕਿਹਾ ਕਿ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਦਿੱਲੀ ਗਠਜੋੜ ਨਹੀਂ ਹੋਵੇਗਾ

 

ਇਸ ਤੋਂ ਪਹਿਲਾਂ ਕਾਂਗਰਸ ਦੇ ਆਗੂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਗਠਜੋੜ ਦੇ ਵਿਕਲਪਾਂ ਉਤੇ ਚਰਚਾ ਹੋਵੇਗੀ

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਨਾਲ ਗਠਜੋੜ ਕਰਨ ਦੀ ਇੱਛਾ ਵਿਚ ਸੀ। ਕਈ ਵਾਰ ਪਾਰਟੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਾਂਗਰਸ ਵੱਲੋਂ ਗਠਜੋੜ ਨਾ ਕੀਤੇ ਜਾਣ ਦਾ ਜ਼ਿਕਰ ਕਰ ਚੁੱਕੇ ਹਨ। ਉਥੇ ਦੂਜੇ ਪਾਸੇ ਕਾਂਗਰਸ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਵੱਖੋ ਵੱਖ ਸਲਾਹ ਹੈ। ਇਕ ਆਮ ਆਦਮੀ ਪਾਰਟੀ ਨੇ ਬੀਤੇ ਦਿਨ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵਧੀਆ ਸੰਵਾਦ ਚਾਹੁੰਦੇ ਹਾਂ

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਨਾਲ ਗਠਜੋੜ ਦੀਆਂ ਚਰਚਾਵਾਂ ਨੂੰ ਰੋਕਦੇ ਹੋਏ ਲੋਕ ਸਭਾ ਚੋਣ 2019 ਲਈ ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਦਿੱਲੀ ਦੀਆਂ ਸੱਤ ਵਿਚੋਂ ਛੇ ਸੀਟਾਂ ਲਈ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਸੀ। ਗੋਪਾਲ ਰਾਏ ਅਤੇ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal attacke spoke on Congress after say no to alliance