ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਰਾਹੁਲ ਨੂੰ PM ਵਜੋਂ ਇਸ ਸ਼ਰਤ ’ਤੇ ਦੇਣਗੇ ਹਮਾਇਤ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਹਮਾਇਤ ਕਰਨਗੇ ਜੇਕਰ ਉਹ ਕੌਮੀ ਰਾਜਧਾਨੀ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੁਆਉਣ ਚ ਮਦਦ ਕਰਨਗੇ।

 

ਇਕ ਨਿਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੂੰ ਛੱਡ ਕੇ ਜਿਹੜੀ ਵੀਪਾਰਟੀ ਸਰਕਾਰ ਬਣਾਵੇਗੀ, ਆਮ ਆਦਮੀ ਪਾਰਟੀ ਉਸ ਦਾ ਸਮਰਥਨ ਕਰੇਗੀ, ਜੇਕਰ ਉਹ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੁਆਉਣ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਹਮਾਇਤ ਕਰੇਗੀ।

 

ਕੇਜਰੀਵਾਲ ਨੇ ਇਸੇ ਸ਼ਰਤ ਤੇ ਕਿਹਾ ਕਿ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਰਜੀਜ ਦੀ ਵੀ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਹਮਾਇਤ ਕਰਨਗੇ।

 

ਦੂਜੇ ਪਾਸੇ ਦਿੱਲੀ ਕਾਂਗਰਸ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਸਿਰਫ ਦਿੱਲੀ ਤੇ ਫੋਕਸ ਹੈ। ਇਹ ਕੌਮੀ ਚੋਣਾਂ ਹਨ ਤੇ ਉਨ੍ਹਾਂ ਨੂੰ ਦਿੱਲੀ ਤੋਂ ਅੱਗੇ ਦੀ ਸੋਚਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਣਾ ਇੰਨਾ ਆਸਾਨ ਨਹੀਂ ਹੈ।

 

ਆਮ ਆਦਮੀ ਪਾਰਟੀ ਪੰਜਾਬ ਨੇ ਜਾਰੀ ਕੀਤਾ ਚੋਣ ਮੈਨੀਫ਼ੈਸਟੋ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal says will support Rahul from PM candidate with condition