ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਕੇਜਰੀਵਾਲ ਦੀ ਪ੍ਰਿਯੰਕਾ ਗਾਂਧੀ ਨੂੰ ਸਲਾਹ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਦਿੱਲੀ ਚ ਆਪਣਾ ਸਮਾਂ ਖ਼ਰਾਬ ਕਰ ਰਹੀਂ ਹਨ। ਕੇਜਰੀਵਾਲ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਨੂੰ ਉਨ੍ਹਾਂ ਸੂਬਿਆਂ ਚ ਜਾ ਕੇ ਪ੍ਰਚਾਰ ਕਰਨਾ ਚਾਹੀਦਾ ਹੈ ਜਿੱਥੇ ਕਾਂਗਰਸ ਦੀ ਭਾਜਪਾ ਨਾਲ ਸਿੱਧੀ ਟੱਕਰ ਹੈ।

 

ਦੱਸ ਦੇਈਏ ਕਿ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਉੱਤਰ ਪੂਰਬੀ ਦਿੱਲੀ ਤੋਂ ਕਾਂਗਰਸ ਦੀ ਉਮੀਦਵਾਰ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨਾਲ ਰੋਡ ਸ਼ੋਅ ਕੀਤਾ ਸੀ।

 

ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਿਯੰਕਾ ਜੀ ਤੋਂ ਬੇਨਤੀ ਕਰਾਂਗਾ ਕਿ ਉਹ ਦਿੱਲੀ ਚ ਸਮਾਂ ਖ਼ਰਾਬ ਕਰ ਰਹੇ ਹਨ, ਦਿੱਲੀ ਚ ਤਾਂ ਸੱਤਾਂ ਸੀਟਾਂ ’ਤੇ ਜ਼ਮਾਨਤ ਜ਼ਬਤ ਹੋ ਰਹੀ ਹੈ। ਉਨ੍ਹਾਂ ਦੇ ਆਉਣ ਨਾਲ ਸਿਰਫ ਆਮ ਆਦਮੀ ਪਾਰਟੀ ਦੀਆਂ ਕੁਝ ਵੋਟਾਂ ਹੀ ਕੱਟੀਆਂ ਜਾਣਗੀਆਂ। ਮੈਂ ਅਪੀਲ ਕਰਦਾ ਹਾਂ ਕਿ ਉਨ੍ਹਾਂ ਨੂੰ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਚ ਜਾ ਕੇ ਰੈਲੀ ਕਰਨੀ ਚਾਹੀਦੀ ਹੈ ਜਿੱਥੇ ਕਾਂਗਰਸ ਦੀ ਭਾਜਪਾ ਨਾਲ ਸਿੱਧੀ ਟੱਕਰ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwals advice to Priyanka Gandhi