ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇਣ ਖਹਿਰਾ: ਬ੍ਰਹਮਪੁਰਾ

ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇਣ ਖਹਿਰਾ: ਬ੍ਰਹਮਪੁਰਾ

ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਐੱਮਪੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਬੇਨਤੀ ਕੀਤੀ ਹੈ ਕਿ ਇਸ ਪੰਥਕ ਹਲਕੇ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਨ ਦੀ ਪ੍ਰਵਾਨਗੀ ਦੇਣ।

 

 

ਬੀਬੀ ਪਰਮਜੀਤ ਕੌਰ ਖਾਲੜਾ; ਮਨੁੱਖੀ ਅਧਿਕਾਰਾਂ ਦੇ ਬਹੁ–ਚਰਚਿਤ ਕਾਰਕੁੰਨ ਮਰਹੂਮ ਜਸਵੰਤ ਸਿੰਘ ਖਾਲੜਾ ਦੀ ਪਤਨੀ ਹਨ। ਸ੍ਰੀ ਖਾਲੜਾ ਨੂੰ 1995 ’ਚ ਪੰਜਾਬ ਪੁਲਿਸ ਵੱਲੋਂ ਅਗ਼ਵਾ ਕਰ ਲਿਆ ਗਿਆ ਸੀ ਤੇ ‘ਫਿਰ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।’

 

 

ਤਰਨ ਤਾਰਨ ਦੇ ਇਤਿਹਾਸਕ ਪਿੰਡ ਚੋਹਲਾ ਸਾਹਿਬ ਵਿਖੇ ਆਪਣੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ,‘ਅਸੀਂ ਬੀਬੀ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਤੇ ਫ਼ੌਜ ਦੇ ਸਾਬਕਾ ਮੁਖੀ ਜੇ.ਜੇ. ਸਿੰਘ ਦੀ ਉਮੀਦਵਾਰੀ ਵਾਪਸ ਲੈ ਲਈ ਹੈ। ਹੁਣ ਸ੍ਰੀ ਖਹਿਰਾ ਨੂੰ ਵੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਨ ਦੇਣਾ ਚਾਹੀਦਾ ਹੈ; ਤਾਂ ਜੋ ਉਨ੍ਹਾਂ ਨੂੰ ਸਾਰੀਆਂ ਹਮ–ਖਿ਼ਆਲ ਪਾਰਟੀਆਂ ਆਪਣੀ ਹਮਾਇਤ ਦੇ ਸਕਣ।’

 

 

ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਭਗਵੰਤ ਮਾਨ ਨਾਲ ਵੀ ਇਸ ਮੁੱਦੇ ਉੱਤੇ ਗੱਲ ਕੀਤੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਜੇ ਸ੍ਰੀ ਖਹਿਰਾ, ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਨ ਦੀ ਇਜਾਜ਼ਤ ਦੇਣ, ਤਾਂ ਉਹ ਉਨ੍ਹਾਂ ਨੂੰ ਆਪਣੀ ਹਮਾਇਤ ਦੇ ਦੇਣਗੇ।

 

 

ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਜੇ ਬੀਬੀ ਖਾਲੜਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦੇ ਹਨ, ਤਾਂ ਉਨ੍ਹਾਂ ਦੀ ਜਿੱਤ ਦੀ ਸੰਭਾਵਨਾ ਦੁੱਗਣੀ ਹੋ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Khaira should allow Bibi Khalra to contest as independent candidate