ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਰਨ ਖੇਰ ਨੇ ਭਰੇ ਕਾਗਜ਼, ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਹੰਗਾਮਾ

ਕਿਰਨ ਖੇਰ ਨੇ ਭਰੇ ਕਾਗਜ਼, ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਨਾਅਰੇਬਾਜ਼ੀ

ਲੋਕ ਸਭਾ ਸੀਟ ਚੰਡੀਗੜ੍ਹ ਤੋਂ ਅੱਜ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਕਿਰਨ ਖੇਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਕਾਗਜ਼ ਭਰਨ ਤੋਂ ਪਹਿਲਾਂ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਚ ਰੋਡ ਸ਼ੋਅ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਅਨੁਪਮ ਖੇਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਤਰਾਖੰਡ ਦੇ ਮੁੱਖ ਮੰਤਰੀ ਤੋਂ ਇਲਾਵਾ ਚੰਡੀਗੜ੍ਹ ਦੇ ਭਾਜਪਾ ਆਗੂ ਵੀ ਸ਼ਾਮਲ ਸਨ।

 

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਦੀ ਸੀਟ ਇਕ ਅਹਿਮ ਸੀਟ ਹੈ, ਜਿੱਥੋਂ ਲੋਕ ਸਭਾ ਚੋਣ ਜਿੱਤਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਰਨ ਖੇਰ ਹੀ ਚੋਣ ਜਿੱਤੇਗੀ।

 

ਭਾਜਪਾ ਆਗੂ ਵੱਲੋਂ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਭਾਜਪਾ ਦੇ ਵਰਕਰਾਂ ਵੱਲੋਂ ਸੜਕ ਦੇ ਉਪਰ ਹੰਗਾਮਾ ਕੀਤਾ ਗਿਆ। ਭਾਜਪਾ ਵਰਕਰ ਜਦੋਂ ਰੋਡ ਸ਼ੋਅ ਦੌਰਾਨ ਆਪਣੇ ਮੋਟਰਸਾਈਕਲਾਂ ਉਪਰ ਬਿਨਾਂ ਹੈਲਮਟਾਂ ਅਤੇ ਤਿੰਨ ਤਿੰਨ ਸਵਾਰ ਹੋ ਕੇ ਜਾ ਰਹੇ ਸਨ ਤਾਂ ਚੰਡੀਗੜ੍ਹ ਦੀ ਟ੍ਰੈਫਿਕ ਪੁਲਿਸ ਨੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ, ਜਿਸ ਨੂੰ ਲੈ ਕੇ ਭਾਜਪਾ ਵਰਕਰ ਭੜਕ ਉੱਠੇ। ਭਾਜਪਾ ਵਰਕਰਾਂ ਨੇ ਪੁਲਿਸ ਵਿਰੁਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kirron Kher files her nomination papers accompanied