ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ ਅਮੇਠੀ ਤੋਂ ਮੰਨੀ ਹਾਰ, ਸਮ੍ਰਿਤੀ ਨੂੰ ਕਿਹਾ ਮੁਬਾਰਕਾਂ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਪ੍ਰੈਸ ਕਾਨਫਰੰਸ ਚ ਅਮੇਠੀ ਲੋਕ ਸਭਾ ਸੀਟ ਤੋਂ ਆਪਣੀ ਹਾਰ ਮੰਨ ਲਈ ਹੈ। ਰਾਹੁਲ ਗਾਂਧੀ ਨੇ ਅਮੇਠੀ ਤੋਂ ਆਪਣੀ ਹਾਰ ਕਬੂਲੀ ਅੇਤ ਸਮ੍ਰਿਤੀ ਇਰਾਨੀ ਦੀ ਜਿੱਤ ਤੇ ਵਧਾਈਆਂ ਦਿੱਤੀਆਂ।

 

ਖਾਸ ਗੱਲ ਹੈ ਕਿ ਅਮੇਠੀ ਸੀਟ ਤੋਂ ਹਾਰ-ਜਿੱਤ ਦੇ ਰਵਾਇਤੀ ਐਲਾਨ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਨੇ ਖੁੱਦ ਹਾਰ ਮੰਨ ਲਈ ਹੈ। ਦਰਅਸਲ, ਰਾਹੁਲ ਗਾਂਧੀ ਅਮੇਠੀ ਲੋਕ ਸਭੀ ਸੀਟ ਤੋਂ ਸਮ੍ਰਿਤੀ ਇਰਾਨੀ ਤੋਂ ਕਾਫੀ ਪਿੱਛੇ ਚੱਲ ਰਹੇ ਹਨ। ਹਾਲਾਂਕਿ ਉਹ ਵਾਇਨਾਡ ਸੀਟ ਤੋਂ ਅੱਗੇ ਚੱਲ ਰਹੇ ਹਨ, ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਚ ਭਾਜਪਾ ਨੂੰ ਭਾਰੀ ਜਿੱਤ ’ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਜੰਗ ਵਿਚਾਰਧਾਰਾ ਦੀ ਹੈ।

 

ਅਮੇਠੀ ਕਾਂਗਰਸ ਪਰਿਵਾਰ ਦੀ ਰਵਾਇਤੀ ਸੀਟ ਚ ਸ਼ਾਮਲ ਹੈ। ਅਮੇਠੀ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹੈ। ਪਿਛਲੀ ਵਾਰ ਵਾਂਗ ਹੀ ਇਸ ਵਾਰ ਵੀ ਰਾਹੁਲ ਗਾਂਧੀ ਦਾ ਮੁਕਾਬਲਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨਾਲ ਹੈ। ਭਾਜਪਾ ਨੇ ਇਕ ਵਾਰ ਮੁੜ ਤੋਂ ਸਮ੍ਰਿਤੀ ਇਰਾਨੀ ਨੂੰ ਰਾਹੁਲ ਗਾਂਧੀ ਖਿਲਾਫ ਮੈਦਾਨ ਚ ਉਤਾਰਿਆ ਹੈ। ਹਾਲਾਂਕਿ ਪਿਛਲੀ ਵਾਰ ਸਮ੍ਰਿਤੀ ਇਰਾਨੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰਾਹੁਲ ਗਾਂਧੀ ਇਸ ਵਾਰ ਅਮੇਠੀ ਦੇ ਨਾਲ-ਨਾਲ ਕੇਰਲ ਦੀ ਵਾਇਨਾਡ ਸੀਟ ਤੋਂ ਵੀ ਚੋਣ ਲੜ ਰਹੇ ਹਨ। ਅਮੇਠੀ ਚ ਵੀ 5ਵੇਂ ਗੇੜ ਚ ਵੋਟਾਂ ਪਈਆਂ ਸਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lok sabha elction result 2019 live coverage amethi rahul gandhi press conference after loss elections