ਕੇਂਦਰ ਚ ਨਵੀਂ ਸਰਕਾਰ ਦੇ ਗਠਨ ਲਈ ਵਿਰੋਧੀ ਦਲਾਂ ਨੂੰ ਇਕਜੁਟ ਕਰਨ ਦੀਆਂ ਕੋਸ਼ਿਸ਼ਾਂ ਵਿਚਾਲੇ ਬਸਪਾ ਮੁਖੀ ਮਾਇਆਵਤੀ ਸੋਮਵਾਰ ਨੂੰ ਯੂਪੀਏ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਇਸ ਮੀਟਿੰਗ ਚ ਵਿਰੋਧੀ ਗਠਜੋੜ ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਕਾਂਗਰਸ ਨਾਲ ਜੁੜੇ ਸੂਤਰਾਂ ਨੇ ਐਤਵਾਰ ਨੂੰ ਦਸਿਆ ਕਿ ਮਾਇਆਵਤੀ ਸੋਮਵਾਰ ਨੂੰ ਲਖਨਊ ਤੋਂ ਦਿੱਲੀ ਪੁੱਜਣ ਵਾਲੀ ਹਨ। ਇਸ ਤੋਂ ਬਾਅਦ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮਿਲਣ ਦੀਆਂ ਤਿਆਰੀਆਂ ਹਨ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਵਿਰੋਧੀ ਦਲਾਂ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ ਚ ਲਗੇ ਹੋਏ ਹਨ। ਇਸੇ ਮਾਮਲੇ ਚ ਸ਼ਨਿੱਚਰਵਾਰ ਨੂੰ ਉਨ੍ਹਾਂ ਨੇ ਮਾਇਆਵਤੀ ਨਾਲ ਗੱਲਬਾਤ ਕੀਤੀ ਸੀ।
ਦਰਅਸਲ, ਕਈ ਦਲਾਂ ਦਾ ਕਹਿਣਾ ਹੈ ਕਿ ਵਿਰੋਧੀਆਂ ਨੂੰ ਚੋਣ ਨਤੀਜਿਆਂ ਲਈ ਰਣਨੀਤੀਕ ਤੌਰ ਤੇ ਤਿਆਰ ਰਹਿਣਾ ਚਾਹੀਦਾ ਹੈ। ਜੇਕਰ ਭਾਜਪਾ ਨੂੰ ਬਹੁਮਤ ਨਹੀਂ ਮਿਲਿਆ ਤਾਂ ਵਿਰੋਧੀ ਧੜਿਆਂ ਨੂੰ ਸਰਕਾਰ ਬਣਾਉਣ ਲਈ ਮਜ਼ਬੂਤ ਦਾਅਵਾ ਪੇਸ਼ ਕਰਨ ਲਈ ਤਿਆਰੀ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। (ਡਿਸਕਲੇਮਰ: ਚੋਣ ਸਰਵੇਖਣ ਦੇ ਨਤੀਜੇ ਗਲਤ ਵੀ ਹੋ ਸਕਦੇ ਹਨ)
.