ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਹਲਕਾ ਬਠਿੰਡਾ ਤੋਂ ਹ੍ਰੈਟਿਕ ਲਗਾਉਣ ਦੀ ਤਿਆਰੀ ਚ ਹਰਸਿਮਰਤ

ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਉੱਤੇ ਇਸ ਵਾਰ ਮੁਕਾਬਲਾ  ਸਖ਼ਤ ਹੋਣ ਦੀ ਉਮੀਦ ਹੈ।  ਸ਼੍ਰੋਮਣੀ ਅਕਾਲੀ ਦਲ (ਸ਼੍ਰੋਅਦ) ਦੇ ਗੜ੍ਹ ਤੋਂ ਜਿੱਥੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹੈਟ੍ਰਿਕ ਲਾਉਣ ਨੂੰ ਤਿਆਰ ਹਨ, ਉਥੇ ਕਾਂਗਰਸ ਤੋਂ ਰਾਜਾ ਵੜਿੰਗ, ਹਰਸਿਮਰਤ ਕੌਰ  ਨੂੰ ਚੁਣੌਤੀ ਦੇ ਰਹੇ ਹਨ। ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕ ਬਲਜਿੰਦਰ ਕੌਰ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਦੇ ਮੈਦਾਨ ਵਿੱਚ ਆਉਣ ਨਾਲ ਮੁਕਾਬਲਾ ਹੋਰ ਵੀ ਦਿਲਚਸਪ ਬਣ ਗਿਆ ਹੈ।

 

ਹਰਸਿਮਰਤ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਦੀ ਨੂੰਹ ਹੈ ਅਤੇ ਸ਼੍ਰੋਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹੈ। ਪਰਕਾਸ਼ ਸਿੰਘ ਬਾਦਲ ਆਪਣੀ ਨੂੰਹ ਹਰਸਿਮਰਤ ਕੌਰ ਲਈ ਚੋਣ ਪ੍ਰਚਾਰ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਉੱਤੇ ਲਗਭਗ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਛੇ ਲੋਕ ਸਭਾ ਚੋਣਾਂ 'ਚ ਪੰਜ ਵਾਰ ਜਿੱਤ ਦਰਜ ਕੀਤੀ ਹੈ।

 

ਹਰਸਿਮਰਤ ਨੇ 2014 ਵਿੱਚ ਸ਼੍ਰੋਮਣੀ ਅਕਾਲ ਦਲ ਛੱਡ ਕੇ ਆਏ ਆਪਣੇ ਦਿਉਰ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ 19 ਹਜ਼ਾਰ ਵੋਟਾਂ ਤੋਂ ਘੱਟ ਫਰਕ ਨਾਲ ਹਰਾਇਆ ਸੀ। ਜਦਕਿ 2009 ਵਿੱਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਹਰਾ ਕੇ ਪਹਿਲੀ ਵਾਰ ਲੋਕ ਸਭਾ ਪਹੁੰਚੀ ਸੀ।

 

ਹਾਲਾਂਕਿ, ਇਸ ਵਾਰ ਕਾਂਗਰਸ ਨੇ ਹਰਸਿਮਰਤ ਦੇ ਮੁਕਾਬਲੇ ਰਾਜਾ ਵੜਿੰਗ ਨੂੰ ਉਤਾਰ ਕੇ ਮੁਕਾਬਲੇ ਨੂੰ ਸਖ਼ਤ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਦਲਬਦਲੂ ਨੇਤਾ ਦੇ ਅਕਸ ਵਾਲੇ ਸੁਖਪਾਲ ਖਹਿਰਾ ਅਤੇ ਆਪ ਨੇਤਾ ਬਲਜਿੰਦਰ ਕੌਰ ਤੋਂ ਸਖ਼ਤ ਟੱਕਰ ਮਿਲ ਰਹੀ ਹੈ। ਹਾਲਾਂਕਿ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਹੀ ਮੰਨਿਆ ਜਾਂਦਾ ਹੈ।

ਇਕ ਪਾਸੇ ਵੜਿੰਗ ਅਤੇ ਖਹਿਰਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਫਾਇਰਿੰਗ ਦੇ ਮੁੱਦਿਆਂ ਉੱਤੇ ਜਿੱਤਣ ਦਾ ਦਾਅਵਾ ਕਰ ਰਹੇ ਹਨ। ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਥ ਦੇ ਦੋਸ਼ੀ ਬਾਦਲਾਂ ਤੋਂ ਜਨਤਾ ਬਹੁਤ ਨਾਰਾਜ ਹੈ, ਵਿਸ਼ੇਸ਼ਕਾਰ ਬਰਗਾੜੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਜਨਤਾ ਬਾਦਲਾਂ ਨੂੰ ਨਹੀਂ ਬਖ਼ਸ਼ੇਗੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lok sabha elections 2019 bathinda lok sabha seat harsimrat kaur preparing for hatrick