ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ ਕਮਿਸ਼ਨ ਕੋਲ ਪਹੁੰਚੀਆਂ 20 ਤੋਂ ਜ਼ਿਆਦਾ ਵਿਰੋਧੀ ਪਾਰਟੀਆਂ, EVM ਨੂੰ ਲੈ ਕੇ ਪ੍ਰਗਟਾਈ ਚਿੰਤਾ

ਚੋਣ ਕਮਿਸ਼ਨ ਕੋਲ ਪਹੁੰਚੀਆਂ 20 ਤੋਂ ਜ਼ਿਆਦਾ ਵਿਰੋਧੀ ਪਾਰਟੀਆਂ

ਵੋਟਾਂ ਦੀ ਗਿਣਤੀ ਵਿਚ ਪਾਰਦਰਸ਼ਤਾਂ ਅਤੇ ਨਿਰਪੱਖਤਾ ਦੀ ਮੰਗ ਨੂੰ ਲੈ ਕੇ 20 ਤੋਂ ਜ਼ਿਆਦਾ ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਪਹੁੰਚਕੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੇ ਜਾਣਕਾਰੀ ਦਿੱਤੀ ਕਿ ਵਿਰੋਧੀ ਪਾਰਟੀਆਂ ਨੇ ਵੋਟ ਗਿਣਤੀ ਤੋਂ ਪਹਿਲਾਂ ਈਵੀਐਮ ਨੂੰ ਕਿਤੇ ਹੋਰ ਲੈ ਕੇ ਜਾਣ ਉਤੇ ਚਿੰਤਾ ਪ੍ਰਗਟ ਕੀਤੀ ਹੈ।

 

ਤੇਲੁਗੂ ਦੇਸ਼ਮ ਪਾਰਟੀ ਦੇ ਪ੍ਰਮੁੱਖ ਚੰਦਰਬਾਬੂ ਨਾਇਡੂ ਨੇ ਕਿਹਾ ਕਿ ਲੋਕਾਂ ਦੇ ਜਨਾਦੇਸ਼ ਵਿਚ ਹੇਰਾਫੇਰੀ ਨਹੀਂ ਕੀਤੀ ਜਾ ਸਕਦੀ। ਉਥੇ ਕਾਂਗਰਸ ਆਗੂ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਮਹੀਨੇ ਵਿਚ ਇਨ੍ਹਾਂ ਮੁੱਦਿਆਂ ਨੂੰ ਉਠਾਇਆ ਹੈ। ਅਸੀਂ ਚੋਣ ਕਮਿਸ਼ਨ ਤੋਂ ਪੁੱਛਿਆ ਕਿ ਉਨ੍ਹਾਂ ਜਵਾਬ ਕਿਉਂ ਨਹੀਂ ਦਿੱਤਾ ਹੈ। ਅਜੀਬ ਗੱਲ ਹੈ, ਚੋਣ ਕਮਿਸ਼ਨ ਨੇ ਸਾਨੂੰ ਲਗਭਗ ਇਕ ਘੰਟੇ ਤੱਕ ਸੁਣਿਆ ਅਤੇ ਵਿਸ਼ਵਾਸ ਦਿੱਤਾ ਕਿ ਉਹ ਕੱਲ੍ਹ ਫਿਰ ਸਾਨੂੰ ਮਿਲਣਗੇ।

 

ਉਥੇ, ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ, ਸਪਾ ਆਗੂ ਰਾਮ ਗੋਪਾਲ ਯਾਦਵ, ਟੀਡੀਪੀ ਆਗੂ ਚੰਦਰ ਬਾਬੂ ਨਾਇਡੂ ਆਦਿ ਸਮੇਤ ਕਈ ਦਿਗਜ ਆਗੂ ਮੌਜੂਦ ਰਹੇ। ਇਨ੍ਹਾਂ ਸਾਰੇ ਆਗੂਆਂ ਨੇ ਰਾਜਨੀਤਿਕ ਹਾਲਾਤ ਸਰਕਾਬ ਬਣਾਉਣ ਦੇ ਦਾਅਵੇ ਲਈ ਗੈਰ ਐਨਡੀਏ ਗਠਜੋੜ ਬਣਾਉਣ ਦੀਆਂ ਸੰਭਾਵਨਾਵਾਂ ਉਤੇ ਚਰਚਾ ਲਈ ਮੀਟਿੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lok sabha elections 2019 more than 20 opposition parties meet poll panel over EVM tampering row