ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੇ ਪੰਜਾਬ ਦੀਆਂ 3 ਸੀਟਾਂ ’ਤੇ ਉਮੀਦਵਾਰ ਐਲਾਨੇ

ਕਾਂਗਰਸ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਦਾ ਅੱਜ ਸ਼ਨਿੱਚਰਵਾਰ ਨੂੰ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਐਲਾਨੀ ਗਈ ਇਸ ਸੂਚੀ ਵਿਚ ਪੰਜਾਬ ਦੀ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ (ਡਿੰਪਾ), ਫਤਿਹਗੜ੍ਹ ਸਾਹਿਬ-ਐਸਸੀ ਤੋਂ ਡਾ. ਅਮਰ ਸਿੰਘ ਅਤੇ ਫ਼ਰੀਦਕੋਟ-ਐਸਸੀ ਤੋਂ ਮੁਹੰਮਦ ਸਦੀਕ ਨੂੰ ਲੋਕ ਸਭਾ ਚੋਣਾਂ ਦਾ ਉਮੀਦਵਾਰ ਐਲਾਨਿਆ ਹੈ।

 

ਕਾਂਗਰਸ ਦੀ ਇਸ ਸੂਚੀ ਚ ਇਨ੍ਹਾਂ ਤਿੰਨ ਸੀਟਾਂ ਤੋਂ ਇਲਾਵਾ ਦੋ ਹੋਰ ਸੀਟਾਂ ਦਾ ਵੀ ਐਲਾਨ ਕੀਤਾ ਗਿਆ ਹੈ। ਇਨ੍ਹਾਂ ਦੋ ਸੀਟਾਂ ਚ ਬਿਹਾਰ ਦੀ ਪਟਨਾ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਦੇ ਬਾਗੀ ਸੰਸਦ ਮੈਂਬਰ ਨੂੰ ਕਾਂਗਰਸ ਨੇ ਆਪਣਾ ਉਮੀਦਵਾਰ ਐਲਾਨਿਆ ਹੈ ਜਦਕਿ ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਲੋਕ ਸਭਾ ਸੀਟ ਤੋਂ ਰਾਮ ਲਾਲ ਠਾਕੁਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

 

ਦੱਸਣਯੋਗ ਹੈ ਭਾਜਪਾ ਦੇ ਬਾਗੀ ਸੰਸਦ ਮੈਂਬਰ ਨੇ ਅੱਜ ਸ਼ਨਿੱਚਰਵਾਰ ਨੂੰ ਹੀ ਪਾਰਟੀ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਦੀ ਹਾਜ਼ਰੀ ਚ ਪਾਰਟੀ ਦੇ ਦਿੱਲੀ ਦਫ਼ਤਰ ਵਿਖੇ ਕਾਂਗਰਸ ਦੀ ਮੈਂਬਰਸ਼ਿਪ ਲਈ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha elections: Congress announces candidates for 3 seats in Punjab