ਲੋਕ ਸਭਾ ਚੋਣਾਂ 2019 ਲਈ ਐਤਵਾਰ ਸ਼ਾਮ ਜਾਰੀ ਕੀਤੇ ਗਏ ਜ਼ਿਆਦਾਤਰ ਚੋਣ ਸਰਵੇਖਣਾਂ ਮੁਤਾਬਕ ਇਕ ਵਾਰ ਮੁੜ ਤੋਂ ਭਾਜਪਾ ਦੀ ਐਨਡੀਏ ਸਰਕਾਰ ਬਹੁਮਤ ਨਾਲ ਕੇਂਦਰ ਚ ਬਣਦੀ ਨਜ਼ਰ ਆ ਰਹੀ ਹੈ। ਲੋਕਾਂ ਸਭਾ ਚੋਣਾਂ ਲਈ 7 ਗੇੜਾਂ ਚ ਵੋਟਿੰਗ 11 ਅਪ੍ਰੈਲ ਤੋਂ 19 ਮਈ ਤਕ ਚਲੀ। ਵੋਟਾਂ ਦੀ ਗਿਣਤੀ ਅਤੇ ਨਾਲ ਹੀ ਨਤੀਜਿਆਂ ਦਾ ਐਲਾਨ 23 ਮਈ ਨੂੰ ਹੋਣਾ ਹੈ।
ਲੋਕ ਸਭਾ ਦੀਆਂ 543 ਸੀਟਾਂ ਹਨ ਤੇ ਬਹੁਮਤ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ ਘਟੋ ਘੱਟ 272 ਸੀਟਾਂ ਚਾਹੀਦੀਆਂ ਹਨ। ਦੂਜੇ ਪਾਸੇ ਜੇਕਰ ਸੂਬਿਆਂ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਦੱਖਣੀ ਭਾਰਤ ਦੇ ਕਰਨਾਟਕ ਚ ਭਾਜਪਾ ਨੂੰ ਲਾਭ ਹੁੰਦਾ ਦਿੱਖ ਰਿਹਾ ਹੈ। (ਡਿਸਕਲੇਮਰ: ਚੋਣ ਸਰਵੇਖਣ ਦੇ ਨਤੀਜੇ ਗਲਤ ਵੀ ਹੋ ਸਕਦੇ ਹਨ)
.