ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕਸਭਾ ਚੋਣਾਂ: ਇਨਕਮ ਟੈਕਸ ਵਿਭਾਗ ਨੂੰ ਟੋਲ ਫ਼ਰੀ ਨੰਬਰ 'ਤੇ ਦਿਓ ਸ਼ਿਕਾਇਤ

ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਸ ਦੀ ਵੋਟਾਂ ਦੀ ਖਰੀਦ ਪਰੋਖਤ ਜਾਂ ਹੋਰ ਲਾਲਚ ਦੇਣ ਸਬੰਧੀ ਸੂਚਨਾ ਜਾਂ ਸ਼ਿਕਾਇਤ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਇਸ ਨੰਬਰ ਤੇ ਦਸਿਆ ਜਾ ਸਕਦਾ ਹੈ।

 

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਜਨਰਲ ਇਨਕਮ ਟੈਕਸ (ਇਨਵੈਸਟੀਗੇਸ਼ਨ) ਵੱਲੋਂ ਵਿੱਤੀ ਗੜਬੜੀਆਂ ਸਬੰਧੀ ਸ਼ਿਕਾਇਤ ਪ੍ਰਾਪਤ ਕਰਨ ਲਈ ਅੱਜ ਵੀਰਵਾਰ ਨੂੰ ਇਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ



ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਦੇ ਲੋਕ ਟੋਲ ਫਰੀ ਨੰਬਰ 18001804814 'ਤੇ ਚੋਣ ਜਾਬਤੇ ਦੋਰਾਨ ਜੇਕਰ ਕਿਸੇ ਵੀ ਥਾਂ ਵੱਡੇ ਪੱਧਰ ਤੇ ਨਗਦੀ ਲਿਜਾ ਰਹੇ ਲੋਕਾਂ ਬਾਰੇ ਜਾ ਕਿਸੀ ਅਜਿਹੀ ਵਸਤਾਂ ਜਿਸਦੀ ਵਰਤੋਂ ਵੋਟਰਾਂ ਨੂੰ ਰਿਸਵਤ ਦੇਣ ਵਜੋਂ ਕੀਤੀ ਜਾ ਸਕਦੀ ਹੋਵੇ ਬਾਰੇ ਸ਼ਿਕਾਇਤ ਕਰ ਸਕਦੇ ਹਨਇਹ ਕੰਟਰੋਲ ਰੂਮ ਹਫ਼ਤੇ ਦੇ 7 ਦਿਨ 24 ਘੰਟੇ ਕੰਮ ਕਰੇਗਾ ਜੋ ਕਿ ਚੋਣ ਜਾਬਤਾ ਲਾਗੂ ਰਹਿਣ ਤੱਕ ਜਾਰੀ ਰਹੇਗਾ



ਬੁਲਾਰੇ ਨੇ ਕਿਹਾ ਕਰ ਵਿਭਾਗ ਵੱਲੋਂ 10 ਲੱਖ ਤੋਂ ਵੱਧ ਦੀ ਨਗਦੀ ਜਾਂ ਅਜਿਹੀ ਵਸਤਾਂ ਜਿਸਦੀ ਵਰਤੋਂ ਵੋਟਰਾਂ ਨੂੰ ਰਿਸਵਤ ਦੇਣ ਵਜੋਂ ਕੀਤੀ ਜਾ ਸਕਦੀ ਹੋਵੇ ਅਤੇ ਉਸ ਦੀ ਕੀਮਤ 10 ਲੱਖ ਤੋਂ ਵੱਧ ਹੋਵੇ ਲੈ ਕੇ ਚੱਲ ਰਹੇ ਹਨ ਤਾਂ ਉਸ ਦੇ ਸਰੋਤ ਸਬੰਧੀ ਪੂਰੇ ਦਸਤਾਵੇਜ ਕੋਲ ਹੋਣੇ ਚਾਹੀਂਦੇ ਹਨ



ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਨ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 50 ਹਜਾਰ ਤੋਂ ਵੱਧ ਦੀ ਰਾਸ਼ੀ ਜਾ ਵਸਤੂਆਂ ਲਿਜਾਉਣ ਸਮੇਂ ਆਪਣੇ ਨਾਲ ਲੋੜੀਂਦੇ ਦਸਤਾਵੇਜ ਜਰੂਰ ਰੱਖਣ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Elections Give the Income Tax Department the toll free number complaint