ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਵਨੀਤ ਸਿੰਘ ਬਿੱਟੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਗਾਤਾਰ ਤੀਜੀ ਵਾਰ ਜੇਤੂ ਰਹੇ ਹਨ। ਨਵੇਂ ਚੁਣੇ ਗਏ ਸਾਂਸਦ ਰਵਨੀਤ ਸਿੰਘ ਬਿੱਟੂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੱਜ (24 ਮਈ)  ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਨਾਲ ਮੱਥਾ ਟੇਕਣ ਗਏ। 

 

         ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਚੁਣੇ ਗਏ ਸਾਂਸਦ ਰਵਨੀਤ ਸਿੰਘ ਬਿੱਟੂ ਪਰਿਵਾਰ ਨਾਲ। ਫੋਟੋ ਸਮੀਰ ਸਹਿਗਲ

 

 

 


ਦੱਸਣਯੋਗ ਹੈ ਕਿ  ਉਨ੍ਹਾਂ ਨੇ ਆਪਣੇ ਵਿਰੋਧੀ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੂੰ 76606 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਸ੍ਰੀ ਬਿੱਟੂ ਨੂੰ 382831 ਵੋਟਾਂ ਮਿਲੀਆਂ ਜਦਕਿ ਸ੍ਰੀ ਬੈਂਸ ਨੂੰ 306225 ਵੋਟਾਂ ਪਈਆਂ।  ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 298672 ਵੋਟਾਂ ਹੀ ਮਿਲੀਆਂ ਸਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ludhiana Newly elected MP ravneet bittu along with his family members paying obeisance at Golden Temple