ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਚ ਈਵੀਐਮ ਦੇ ਨਾਲ ਵੀਵੀਪੈਟ ਦੀ ਪਰਚੀਆਂ ਦੇ ਤੱਥਾਂ ਨੂੰ ਮਿਲਾਉਣ ਦੀ ਗਿਣਤੀ ਹੋਰ ਜ਼ਿਆਦਾ ਕਰਨ ਲਈ 21 ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਅਪੀਲ ਤੇ ਅਗਲੇ ਹਫ਼ਤੇ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ।
ਸਿਖਰ ਅਦਾਲਤ ਨੇ 8 ਅਪ੍ਰੈਲ ਨੂੰ ਚੋਣ ਕਮਿਸ਼ਨ ਨੂੰ ਹੁਕਮ ਦਿੱਤਾ ਸੀ ਕਿ ਵੋਟਾਂ ਦੀ ਗਿਣਤੀ ਮਗਰੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਨਾਲ ਲਗੀ ਵੀਵੀਪੈਟ ਦੀਆਂ ਪਰਚੀਆਂ ਦੇ ਮਿਲਾਨ ਦੀ ਪ੍ਰਕਿਰਿਆ ਪ੍ਰਤੀ ਵਿਧਾਨ ਸਭਾ ਖੇਤਰ ਇਕ ਵੋਟਿੰਗ ਬੂਥ ਤੋਂ ਵਧਾ ਕੇ 5 ਵੋਟਿੰਗ ਕੇਂਦਰ ਕੀਤੀ ਜਾਵੇ।
ਸੁਪਰੀਮ ਕੋਰਟ ਨੇ ਹਰੇਕ ਵਿਧਾਨ ਸਭਾ ਖੇਤਰ ਚ ਘਟੋ ਘੱਟ 50 ਫੀਸਦ ਪਰਚੀਆਂ ਦਾ ਮਿਲਾਨ ਕਰਨ ਦੀ ਵਿਰੋਧੀ ਪਾਰਟੀਆਂ ਦੀ ਅਪੀਲ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਅਦਾਲਤ ਨੇ ਮੁੜ ਵਿਚਾਰ ਕਰਨ ਦੀ ਅਪੀਲ ਨੂੰ ਅੱਜ ਮਨਜ਼ੂਰ ਕਰ ਲਿਆ ਹੈ।
.