ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Lok Sabha Poll Results Punjab 2019: ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੁਹੰਮਦ ਸੱਦੀਕ ਜੇਤੂ

 

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਵੀ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੂੰ ਜਿੱਤ ਨਸੀਬ ਹੋਈ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵੱਡੇ ਫਰਕ ਨਾਲ ਹਰਾਇਆ ਹੈ।


ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 83,262 ਵੋਟਾਂ ਦੇ ਫਰਕ ਨਾਲ ਜਿੱਤੇ ਹਨ।   ਮੁਹੰਮਦ ਸਦੀਕ ਨੂੰ ਕੁੱਲ  41,7,936 ਵੋਟਾਂ ਪਈਆਂ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ  33,4, 674 ਅਤੇ ਆਮ ਆਦਮੀ ਪਾਰਟੀ ਦੇ ਸਾਧੂ ਸਿੰਘ ਨੂੰ  11,4, 610 ਵੋਟਾਂ ਮਿਲੀਆਂ। 

 

ਦੱਸਣਯੋਗ ਹੈ ਫ਼ਰੀਦਕੋਟ (ਰਿਜ਼ਰਵ) ਲੋਕ ਸਭਾ ਹਲਕੇ ਤੋਂ ਪੰਜਾਬੀ ਦੇ ਬਹੁ–ਚਰਚਿਤ ਲੋਕ–ਗਾਇਕ ਕਾਂਗਰਸ ਦੇ ਉਮੀਦਵਾਰ ਮੁਹੰਮਦ ਸੱਦੀਕ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ, ਆਮ ਆਦਮੀ ਪਾਰਟੀ ਦੇ ਸਾਧੂ ਸਿੰਘ ਤੇ ਪੰਜਾਬ ਏਕਤਾ ਪਾਰਟੀ ਦੇ ਬਲਦੇਵ ਸਿੰਘ ਜੈਤੋ ਚੋਣ ਮੈਦਾਨ ’ਚ ਸਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਧੂ ਸਿੰਘ 16ਵੀਂ ਲੋਕ ਸਭਾ ਦੇ ਮੈਂਬਰ ਰਹੇ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohammad Saddiq wins from Lok Sabha constituency Faridkot