ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ, ਸਿਸੋਦੀਆ ਤੇ ਯੋਗੇਂਦਰ ਯਾਦਵ ਖਿਲਾਫ਼ ਨਿਕਲੇ ਗ਼ੈਰ-ਜ਼ਮਾਨਤੀ ਵਾਰੰਟ

ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਖਿਲਾਫ ਸਾਲ 2013 ਚ ਟਿਕਟ ਦੇ ਦਾਅਵੇਦਾਰ ਵਲੋਂ ਦਾਖਲ ਕੀਤੀ ਇਕ ਅਪਰਾਧਿਕ ਮਾਨਹਾਨੀ ਸ਼ਿਕਾਇਤ ਮਾਮਲੇ ਚ ਪੇਸ਼ ਨਾ ਹੋਣ ’ਤੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

 

ਵਧੀਕ ਮੁੱਖ ਮੈਟ੍ਰੋਪੋਲਿਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਯੋਗੇਂਦਰ ਯਾਦਵ ਜਿਹੜੇ ਉਸ ਵੇਲੇ ਆਮ ਆਦਮੀ ਪਾਰਟੀ ਚ ਸਨ, ਦੇ ਖਿਲਾਫ਼ ਵਾਰੰਟ ਜਾਰੀ ਕੀਤਾ। ਕੋਰਟ ਨੇ ਦੇਖਿਆ ਕਿ ਵਕੀਲ ਸੁਰਿੰਦਰ ਕੁਮਾਰ ਸ਼ਰਮਾ ਦੁਆਰਾ ਦਾਖਲ ਕੀਤੀ ਗਈ ਸ਼ਿਕਾਇਤ ’ਤੇ ਸੁਣਵਾਈ ਦੌਰਾਨ ਉਨ੍ਹਾਂ ਵਲੋਂ (ਕੇਜਰੀਵਾਲ, ਸਿਸੋਦੀਆ ਤੇ ਯਾਦਵ) ਕੋਵੀ ਵੀ ਅਦਾਲਤ ਚ ਮੌਜੂਦ ਨਹੀਂ ਸੀ। ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਲਈ ਤੈਅ ਕਰ ਦਿੱਤੀ ਹੈ।

 

ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸੁਰਿੰਦਰ ਕੁਮਾਰ ਸ਼ਰਮਾ ਨੇ ਆਪਣੀ ਸ਼ਿਕਾਇਤ ਚ ਦੋਸ਼ ਲਗਾਇਆ ਸੀ ਕਿ ਸਾਲ 2013 ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਹ ਕਹਿੰਦੇ ਹੋਏ ਕਿ ਕੇਜਰੀਵਾਲ ਉਨ੍ਹਾਂ ਦੀ ਸਮਾਜਿਕ ਸੇਵਾਵਾਂ ਤੋਂ ਖੁਸ਼ ਹਨ ਉਨ੍ਹਾਂ ਨਾਲ ਸੰਪਰਕ ਕਰਕੇ ਪਾਰਟੀ ਦੀ ਟਿਕਟ ’ਤੇ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਲਈ ਕਿਹਾ ਸੀ।

 

ਉਨ੍ਹਾਂ ਨੇ ਸਿਸੋਦੀਆ ਅਤੇ ਯਾਦਵ ਦੇ ਕਹਿਣ ਮਗਰੋਂ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਭਰਿਆ ਸੀ ਕਿ ਆਪ ਦੇ ਸਿਆਸੀ ਮਾਮਲਿਆਂ ਦੀ ਕਮੇਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਸੀ। ਹਾਲਾਂਕਿ  ਬਾਅਦ ਚ ਉਨ੍ਹਾਂ ਨੂੰ ਮਨਾਂ ਕਰ ਦਿੱਤਾ ਗਿਆ ਸੀ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Non-bailable warrant against Kejriwal Sisodia and Yogender Yadav