ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ–‘ਆਪ’ ਦੇ ਗਠਜੋੜ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਕਾਂਗਰਸ–‘ਆਪ’ ਦੇ ਗਠਜੋੜ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚ ਗਠਜੋੜ ਨੂੰ ਲੈ ਕੇ ਪਿਛਲੇ ਕਾਫੀ ਦਿਨਾਂ ਤੋਂ ਤਰ੍ਹਾਂ–ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਕ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਕਾਂਗਰਸ ਵੱਲੋਂ ਇਕ ਵਿਅਕਤੀ ਨੂੰ ਅਧਿਕਾਰਤ ਕਰਨ।

 

ਮਨੀਸ਼ ਸਿਸੋਦੀਆ ਨੇ ਟਵੀਟ ਵਿਚ ਲਿਖਿਆ ਕਿ ‘ਆਪ’ ਨੇ ਕਾਂਗਰਸ ਨਾਲ ਗੱਲ ਕਰਨ ਲਈ ਸੰਜੇ ਸਿੰਘ ਨੂੰ ਅਧਿਕਾਰਤ ਕੀਤਾ ਹੈ। ਰਾਹੁਲ ਜੀ ਵੀ ਕਾਂਗਰਸ ਵੱਲੋਂ ਇਕ ਅਜਿਹੇ ਵਿਅਕਤੀ ਨੂੰ ਅਧਿਕਾਰਤ ਕਰਨ ਜੋ ‘ਆਪ’ ਨਾਲ ਬੈਠਕੇ ਸਾਰੀਆਂ 18 (ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ) ਸੀਟਾਂ ਉਤੇ ਭਾਜਪਾ ਨੂੰ ਹਰਾਉਣ ਦੀ ਰਣਨੀਤੀ ਬਣਾ ਸਕੇ।

 

ਇਸ ਤੋਂ ਪਹਿਲਾਂ ਦਿੱਲੀ ਵਿਚ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਬਣੀ ਸਥਿਤੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਨੂੰ ਤਿਆਰ ਹੈ, ਪ੍ਰੰਤੂ ਅਰਵਿੰਦ ਕੇਜਰੀਵਾਲ ‘ਯੂਟਰਨ’ ਲੈ ਰਹੇ ਹਨ। ਦੂਜੇ ਪਾਸੇ, ਆਪ ਸੰਯੋਜਕ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਲਗਦਾ ਹੈ ਕਿ ਗਠਜੋੜ ਨੂੰ ਲੈ ਕੇ ਕਾਂਗਰਸ ਸਿਰਫ ਦਿਖਾਵਾ ਕਰ ਰਹੀ ਹੈ।

 

ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਗਠਜੋੜ ਨੂੰ ਲੈ ਕੇ ਗੱਲਬਾਤ ਅਜੇ ਖਤਮ ਨਹੀਂ ਹੋਈ। ਖਤਬਰ ਇਹ ਵੀ ਹੈ ਕਿ ‘ਆਪ’ ਆਗੂ ਸੰਜੇ ਸਿੰਘ ਬੁੱਧਵਾਰ ਨੂੰ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨਾਲ ਮੁਲਾਕਾਤ ਕਰ ਸਕਦੇ ਹਨ। ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਗਠਜੋੜ ਦਾ ਮਤਲਬ ਭਾਜਪਾ ਦਾ ਸੂਪੜਾ ਸਾਫ ਹੋਣਾ। ਇਹ ਯਕੀਨੀ ਕਰਨ ਲਈ ਕਾਂਗਰਸ ਆਪ ਨੂੰ ਚਾਰ ਸੀਟਾ ਦੇਣ ਦੀ ਇਛੁੱਕ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪ੍ਰੰਤੂ ਕੇਜਰੀਵਾਲ ਜੀ ਨੇ ਇਕ ਹੋਰ ਯੂਟਰਨ ਲੈ ਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੇ ਦਰਵਾਜੇ ਅਜੇ ਵੀ ਖੁੱਲ੍ਹੇ ਹੋਏ ਹਨ, ਪ੍ਰੰਤੂ ਸਮਾਂ ਲੰਘਦਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ok sabha elections 2019 manish sisodia tweets over aap congress alliance