ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਚੋਣ ਪ੍ਰਚਾਰ ਲਈ AAP ਉਤਾਰੇਗੀ ਇਕ ਲੱਖ ਵਲੰਟੀਅਰ

ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਆਪਣੀਆਂ ਨੀਤੀਆਂ ਅਤੇ ਕੰਮਕਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਲੱਖ ਵਲੰਟੀਅਰ ਨੂੰ ਚੋਣ ਪ੍ਰਚਾਰ ਚ ਉਤਾਰੇਗੀ। ਆਪ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਇਸ ਪੂਰੀ ਰਣਨੀਤੀ ਦਾ ਖੁਲਾਸਾ ਕਰਦਿਆਂ ਅੱਜ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਸਿਲਸਿਲੇਵਾਰ ਢੰਗ ਨਾਲ ਪਾਰਟੀ ਦੇ ਵਲੰਟੀਅਰਾਂ ਨੂੰ ਉਤਾਰਨ ਦੀ ਪ੍ਰਕਿਰਿਆ ਆਖਰੀ ਪੜਾਅ ਚ ਹੈ।

 

ਭਗਵੰਤ ਮਾਨ ਨੇ ਕਿਹਾ ਕਿ ਵਲੰਟੀਅਰਾਂ ਦੀ ਇਹ ਫ਼ੌਜ ਘਰ-ਘਰ ਜਾ ਕੇ ਲੋਕਾਂ ਨੂੰ ਦੱਸੇਗੀ ਕਿ ਕੈਪਟਨ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਕੰਮ ਕਰ ਰਹੀ ਹੈ ਜਦਕਿ ਦੋਨਾਂ ਚ ਕੋਈ ਫਰਕ ਨਹੀਂ। ਮਾਨ ਨੇ ਕਿਹਾ ਕਿ ਸੂਬੇ ਨੂੰ ਮਾੜੇ ਹਾਲਾਤ ਚੋਂ ਕੱਢਣ ਲਈ ਲੋਕਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ ਪਰ ਲੋਕਾਂ ਨਾਲ ਧੋਖਾ ਹੋਇਆ।

 

ਮਾਨ ਨੇ ਕਿਹਾ ਕਿ ਡੋਰ-ਟੂ-ਡੋਰ ਪ੍ਰਚਾਰ ਆਮ ਆਦਮੀ ਪਾਰਟੀ ਦਾ ਸਭ ਤੋਂ ਮਜ਼ਬੂਤ ਚੋਣ ਹਥਿਆਰ ਹੈ। ਇਸੇ ਦੇ ਜ਼ੋਰ ਤੇ ਅਸੀਂ ਦਿੱਲੀ ਚ 70 ਤੋਂ 67 ਸੀਟਾਂ ਜਿੱਤਣ ਚ ਸਫ਼ਲ ਰਹੇ। ਇਸੇ ਮੁਹਿੰਮ ਦੀ ਖਾਸ ਗੱਲ ਇਹ ਹੈ ਕਿ ਵੋਟਰਾਂ ਕੋਲ ਜਾ ਕੇ ਵਲੰਟੀਅਰ ਆਪਣੀ ਗੱਲ ਰੱਖਦੇ ਹਨ ਤੇ ਉਨ੍ਹਾਂ ਦੇ ਦੁੱਖਾਂ-ਦਰਦਾਂ ਨੂੰ ਵੀ ਸੁਣਦੇ ਹਨ।

 

ਆਪ ਪੰਜਾਬ ਪ੍ਰਧਾਨ ਨੇ ਦਸਿਆ ਕਿ ਵਲੰਟੀਅਰਾਂ ਨੂੰ ਡੋਰ-ਟੂ-ਡੋਰ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਵਲੰਟੀਅਰਜ਼ ਨੂੰ ਇਸ ਬਾਰੇ ਦਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਚ ਇਕ ਰੁਪਏ ਪ੍ਰਤੀ ਯੂਨਿਟ ਬਿਜਲੀ ਕਰ ਦਿੱਤੀ।

 

ਭਗਵੰਤ ਮਾਨ ਨੇ ਕਿਹਾ ਕਿ ਹੁਣ ਦਿੱਲੀ ਚ ਲੋਕਾਂ ਨੂੰ 24 ਘੰਟੇ ਬਿਜਲੀ ਮਿਲਦੀ ਹੈ ਪਰ ਪੰਜਾਬ ਚ ਪੂਰਨ ਸੂਬਾ ਹੋਣ ਬਾਵਜੂਦ ਵੀ ਕੈਪਟਨ ਸਰਕਾਰ ਬਿਜਲੀ ਸਸਤੀ ਨਹੀਂ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਇਹ ਵੀ ਦਸਿਆ ਜਾਵੇਗਾ ਕਿ ਦਿੱਲੀ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਕਿਵੇਂ ਤਬਦੀਲੀ ਲਿਆ ਦਿੱਤੀ ਗਈ ਹੈ। ਲੋਕਾਂ ਨੂੰ ਇਹ ਵੀ ਦਸਿਆ ਜਾਵੇਗਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਚ ਸਰਕਾਰੀ ਸਕੂਲਾਂ ਅਤੇ ਸਰਕਾਰੀ ਹਸਪਤਾਲਾਂ ਦੀ ਤਸਵੀਰ ਬਦਲ ਦਿੱਤੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:One lakh volunteers will launch AAP for campaigning in Punjab