ਦੇਸ਼ ਦੇ 7 ਰਾਜਾਂ ਦੀਆਂ 59 ਸੀਟਾਂ ਉੱਤੇ ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਲਗਾਤਾਰ ਚੱਲ ਰਹੀ ਹੈ। ਅੱਜ ਵੋਟਾਂ ਦਾ ਇਹ 6ਵਾਂ ਗੇੜ ਹੈ।
ਨਵੀਂ ਦਿੱਲੀ ’ਚ ਕੁੱਲ 7 ਸੀਟਾਂ ਉੱਤੇ ਵੋਟਾਂ ਪੈ ਰਹੀਆਂ ਹਨ ਤੇ ਇੱਥੇ ਅੱਜ ਇੱਕ ਕਰੋੜ 43 ਲੱਖ ਤੋਂ ਵੱਧ ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਸਕਣਗੇ। ਇੱਥੇ ਕੁੱਲ 164 ਉਮੀਦਵਾਰ ਮੈਦਾਨ ਵਿੱਚ ਹਨ। ਇੱਥੇ ਕੁੱਲ ਪੋਲਿੰਗ ਸਟੇਸ਼ਨ 13,819 ਹੋਣਗੇ।
ਅੱਜ ਸਵੇਰੇ ਇੱਥੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਦਿੱਲੀ ਦੇ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਦਿੱਲੀ ਦੇ ਮੌਜੂਦਾ ਉੱਪ–ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ।
ਅੱਜ ਵੋਟਰ 979 ਉਮੀਦਵਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ਵਿੱਚ ਕੈਦ ਕਰ ਦੇਣਗੇ। ਇੰਝ 483 ਸੀਟਾਂ ਉੱਤੇ ਵੋਟਾਂ ਪੈ ਜਾਣਗੀਆਂ। ਫਿਰ ਆਖ਼ਰੀ ਗੇੜ 19 ਮਈ ਨੂੰ ਹੋਣਾ ਹੈ, ਜਿਸ ਵਿੱਚ ਸੱਤ ਰਾਜਾਂ – ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਤੇ ਪੱਛਮੀ ਬੰਗਾਲ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ 59 ਸੀਟਾਂ ਉੱਤੇ ਪੋਲਿੰਗ ਹੋਵੇਗੀ।