ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਨਤਾ ਦਾ ਦਰਦ ਦੂਰ ਨਾ ਕਰਨ ਵਾਲਿਆਂ ਨੂੰ ਭੁਗਤਣੇ ਪੈਣਗੇ ਨਤੀਜੇ: ਪ੍ਰਿਅੰਕਾ

  

ਕਾਂਗਰਸ ਦੀ ਮੁੱਖ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅਸਲ ਮੁੱਦਿਆਂ ਨਾਲ ਨਿਪਟਣ ਵਿੱਚ ਅਸਫ਼ਲ ਰਹਿਣ ਨੂੰ ਲੈ ਕੇ ਭਾਜਪਾ ਉੱਤੇ ਆਪਣਾ ਹਮਲਾ ਤੇਜ ਕਰਦੇ ਹੋਏ ਕਿਹਾ ਕਿ ਅਸਲ ਰਾਸ਼ਟਰਵਾਦ ਲੋਕਾਂ ਅਤੇ ਦੇਸ਼ ਨਾਲ ਪ੍ਰੇਮ ਕਰਨਾ ਹੈ ਜਿਸ ਦਾ ਅਰਥ ਹੈ ਕਿ ਉਨ੍ਹਾਂ ਦਾ ਸਨਮਾਨ ਕੀਤਾ ਜਾਵੇ ਅਤੇ ਭਾਜਪਾ ਦੇ ਕੰਮਾਂ ਵਿੱਚ ਅਜਿਹਾ ਕੁਝ ਦਿਖਾਈ ਨਹੀਂ ਦਿੰਦਾ।

 

ਪ੍ਰਿਅੰਕਾ ਨੇ ਪੀਟੀਆਈ ਨੂੰ ਦਿੱਤੀ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ਲੋਕਾਂ ਦਾ ਗੁੱਸਾ ਅਤੇ ਦਰਦ ਵੱਧ ਰਿਹਾ ਹੈ ਅਤੇ ਇਸ ਲਈ ਭਾਰਤ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 23 ਮਈ ਨੂੰ ਲੋਕ ਸਭਾ ਚੋਣ ਵਿੱਚ ਸੰਦੇਸ਼ ਦੇਣਗੇ।

 

ਉਨ੍ਹਾਂ ਮੋਦੀ ਉੱਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਜੇਕਰ ਇੱਕ ਨੇਤਾ ਲੋਕਾਂ ਦੀ ਆਵਾਜ਼ ਦਬਾ ਦਿੰਦਾ ਹੈ ਤਾਂ ਉਸ ਦੇ ਨਤੀਜੇ ਭੁਗਤਣੇ ਪੈਣਗੇ। ਪ੍ਰਿਅੰਕਾ ਨੇ ਕਿਹਾ ਕਿ ਰਾਸ਼ਟਰਵਾਦ ਦਾ ਅਰਥ ਦੇਸ਼ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਲਝਾਉਣਾ ਹੈ। ਕਿਸੇ ਵੀ ਨੇਤਾ, ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡੀ ਦੇਸ਼ ਭਗਤੀ ਇਹ ਹੋਵੇਗੀ ਕਿ ਜਦ ਲੋਕ ਬੋਲਣ ਤਾਂ ਉਹ ਉਨ੍ਹਾਂ ਦੀ ਗੱਲ ਸੁਣ ਸਕਣ। ਉਹ ਲੋਕਤਾਂਤਰਿਕ ਹੋਵੇ, ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਵਾਲੀਆਂ ਸੰਸਥਾਵਾਂ ਨੂੰ ਕਮਜ਼ੋਰ ਨਹੀਂ, ਬਲਕਿ ਮਜ਼ਬੂਤ ਬਣਾਓ।

 

 

.
 

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Priyanka Gandhi Question on BJP Nationalism