ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਫੇਲ ਸੌਦੇ ’ਤੇ ਰਾਹੁਲ ਗਾਂਧੀ ਨੇ SC ਹੁਕਮਾਂ ਦੀ ਕੀਤੀ ਉਲੰਘਣਾ: ਸੀਤਾਰਮਨ

ਭਾਜਪਾ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਅਦਾਲਤ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਹੋਇਆ ਕਿਹਾ ਕਿ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦਾ ਹਵਾਲਾ ਦਿੰਦਿਆਂ ਅਜਿਹੀਆਂ ਗੱਲਾਂ ਕਹੀਆਂ ਹਨ ਜਿਨ੍ਹਾਂ ਦਾ ਅਦਾਲਤ ਨੇ ਰਾਫੇਲ ਮਾਮਲੇ ਚ ਆਪਣੇ ਹੁਕਮ ਚ ਜ਼ਿਕਰ ਨਹੀਂ ਕੀਤਾ ਸੀ।

 

ਕੇਂਦਰੀ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਰਾਹੁਲ ਗਾਂਧੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਮੰਨਿਆ ਕਿ ਚੌਕੀਦਾਰ ਨੇ ਚੋਰੀ ਕਰਾਈ, ਜਦਕਿ ਕੋਰਟ ਨੇ ਅਜਿਹੀ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਸੀ ਕਿ ਅਦਾਲਤ ਦਾ ਫੈਸਲਾ ਸਰਕਾਰ ਲਈ ਝਟਕਾ ਹੈ ਤੇ ਜ਼ੋਰ ਦਿੱਤਾ ਕਿ ਅਦਾਲਤ ਚ ਸਭ ਕੁਝ ਸਾਫ ਹੋ ਜਾਵੇਗਾ ਤੇ ਕਾਂਗਰਸ ਆਪਣਾ ਮੁੰਹ ਨਹੀਂ ਦਿਖਾ ਪਾਵੇਗੀ।

 

ਸੀਤਾਰਮਨ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਇਕ ਤੋਂ ਬਾਅਦ ਇਕ ਝੂਠ ਬੋਲ ਰਹੇ ਹਨ। ਉਹ ਸਿਆਸਤ ਲਹਿਜ਼ੇ ਨੂੰ ਕਿਨਾਰੇ ਕਰਕੇ ਮਾੜੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਮੁਖੀ ਨੇ ਜਿਹੜੀਆਂ ਗੱਲਾਂ ਕਹੀਆਂ, ਉਹ ਸੁਪਰੀਮ ਕੋਰਟ ਨੇ ਕਿੱਥੇ ਕਹੀਆਂ ਸਨ?

 

ਰਖਿਆ ਮੰਤਰੀ ਨੇ ਕਾਂਗਰਸ ਪ੍ਰਧਾਨ ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਜਿਹੜਾ ਵਿਅਕਤੀ ਖੁੱਦ ਜ਼ਮਾਨਤ ਤੇ ਘੁੰਮ ਰਿਹਾ ਹੈ ਉਸ ਨੂੰ ਅਦਾਲਤ ਦੇ ਫੈਸਲੇ ਨਾਲ ਦੇਸ਼ ਨੂੰ ਗੁੰਮਰਾਹ ਕਰਨ ਦਾ ਅਧਿਕਾਰ ਕਿਸਨੇ ਦਿੱਤਾ?" ਸੁਪਰੀਮ ਕੋਰਟ ਨੇ ਰਾਫੇਲ ਸੌਦੇ ਤੇ ਸਵਾਲ ਨਹੀਂ ਚੁੱਕੇ।

 

ਸੀਤਾਰਮਨ ਨੇ ਰਾਹੁਲ ਦੇ ਦਿੱਤੇ ਬਿਆਨ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਹੋ ਸਕਦਾ ਹੈ ਕਿ ਅੱਧਾ ਪੈਰਗ੍ਰਾਫ ਵੀ ਨਹੀਂ ਪੜ੍ਹਿਆ ਹੋਵੇਗਾ ਤੇ ਕਹਿ ਰਹੇ ਹਨ ਕਿ ਅਦਾਲਤ ਨੇ ਮੰਨ ਲਿਆ ਹੈ ਤੇ ਇਹ ਵੀ ਕਹਿ ਰਹੇ ਹਨ ਕਿ ਅਦਾਲਤ ਨੇ ਕਿਹਾ ਹੈ ਕਿ ਚੌਕੀਦਾਰ ਚੋਰ ਹੈ। ਇਹ ਅਦਾਲਤ ਦੀ ਉਲੰਘਣਾ ਹੈ।

 

ਸੀਤਾਰਮਨ ਨੇ ਕਿਹਾ ਕਿ ਕਾਂਗਰਸ ਦਾ ਧੰਦਾ ਲੋਕਾਂ ਨੂੰ ਗੁੰਮਰਾਹ ਕਰਨਾ ਹੈ। ਕਾਂਗਰਸ ਮੁਖੀ ਨੂੰ ਕਿਸਨੇ ਅਧਿਕਾਰ ਦਿੱਤਾ ਹੈ ਕਿ ਉਹ ਕੋਰਟ ਦੇ ਫੈਸਲੇ ਦੀ ਗਲਤ ਵਿਆਖਿਆ ਕਰਨ। ਰਾਹੁਲ ਗਾਂਧੀ ਨੇ ਰਾਫੇਲ ਮਾਮਲੇ ਚ ਸਾਰੀਆਂ ਹਦਾਂ ਪਾਰ ਕਰ ਦਿੱਤੀਆਂ ਹਨ। ਰਾਹੁਲ ਨੇ ਅਦਾਲਤ ਦੀ ਉਲੰਘਣਾ ਕੀਤੀ ਹੈ।

 

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਰਾਫੇਲ ਮਾਮਲੇ ਚ ਆਪਣੇ ਫੈਸਲੇ ਤੇ ਮੁੜ ਵਿਚਾਰ ਲਈ ਲੀਕ ਹੋਏ ਦਸਤਾਵੇਜ਼ਾਂ ਨੂੰ ਆਧਾਰ ਬਣਾਉਣ ਦੀ ਆਗਿਆ ਦੇ ਦਿੱਤੀ ਹੈ ਤੇ ਉਨ੍ਹਾਂ ਦਸਤਾਵੇਜ਼ਾਂ ਤੇ ਵਿਸ਼ੇਸ਼ ਅਧਿਕਾਰ ਹੋਣ ਦੀ ਕੇਂਦਰ ਦੇ ਸ਼ੁਰੂਆਤੀ ਇਤਰਾਜ ਨੂੰ ਖਾਰਿਜ ਕਰ ਦਿੱਤਾ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rafale deal BJP accuses Rahul Gandhi of gross contempt of court