ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀਆਂ ਦੇ ਦੋਸ਼ੀ ਬਾਦਲਕੇ ਪੰਜਾਬ ’ਚ ਵੰਡੀਆਂ ਪਾ ਰਹੇ: ਕੈਪਟਨ ਅਮਰਿੰਦਰ ਸਿੰਘ

ਬੇਅਦਬੀਆਂ ਦੇ ਦੋਸ਼ੀ ਬਾਦਲਕੇ ਪੰਜਾਬ ’ਚ ਵੰਡੀਆਂ ਪਾ ਰਹੇ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਬਾਦਲ ਪਰਿਵਾਰ ਲੋਕਾਂ ਵਿੱਚ ਵੰਡੀਆਂ ਪਾਉਣ ਦਾ ਜਤਨ ਕਰ ਰਿਹਾ ਹੈ ਤੇ ਪੰਜਾਬ ਦੀ ਜਨਤਾ ਦਾ ਧਰੁਵੀਕਰਨ ਕਰ ਰਿਹਾ ਹੈ। ਉਨ੍ਹਾਂ ਸਾਲ 2015 ਦੌਰਾਨ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਰਗਾੜੀ ਅਤੇ ਕੋਟਕਪੂਰਾ ਵਿਖੇ ਵਾਪਰੇ ਗੋਲੀਕਾਂਡਾਂ ਲਈ ਵੀ ਪੂਰੀ ਤਰ੍ਹਾਂ ਅਕਾਲੀਆਂ ਨੂੰ ਹੀ ਜ਼ਿੰਮੇਵਾਰ ਕਰਾਰ ਦਿੱਤਾ।

 

 

ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਮੌਕੇ ਖ਼ਾਸ ਤੌਰ ’ਤੇ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ – ‘ਬੱਸ ਇੱਕ ਮਹੀਨਾ ਹੋਰ ਆਨੰਦ ਮਾਣ ਲਵੋ ਤੇ ਉਸ ਤੋਂ ਬਾਅਦ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ। ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸਿੱਖ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ। ਬਾਦਲਾਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਪੂਰੀ ਤਰ੍ਹਾਂ ਲੁੱਟਿਆ।’

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਜਾਨ ਤੇ ਸ਼ਾਨ ਹੈ ਤੇ ਇਸ ਲਈ ਹੁਣ ਲੋਕਾਂ ਨੂੰ ਜ਼ਰੂਰ ਹੀ ਬਾਦਲਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਭਾਵੇਂ ਉਹ ਖ਼ੁਦ ਨੂੰ ਸਿੱਖੀ ਦੇ ਰਾਖੇ ਅਖਵਾਉਂਦੇ ਹਨ ਪਰ ਉਨ੍ਹਾਂ ਨੇ ਪਵਿੱਤਰ ਸ਼ਹਿਰ ਫ਼ਤਿਹਗੜ੍ਹ ਸਾਹਿਬ ਜਾਂ ਪੰਥ ਲਈ ਕੁਝ ਨਹੀਂ ਕੀਤਾ। ਇਹ ਕਾਂਗਰਸ ਸਰਕਾਰ ਹੀ ਸੀ, ਜਿਸ ਨੇ ਫ਼ਤਿਹਗੜ੍ਹ ਸਾਹਿਬ ’ਚ ਗੇਟ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ (ਮੀਨਾਰਾਂ) ਦਾ ਨਿਰਮਾਣ ਕਰਵਾਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sacrilege accused Badals are dividing Punjab Captain Amrinder Singh