ਅਗਲੀ ਕਹਾਣੀ

​​​​​​​ਅਕਾਲੀ ਦਲ ਵੱਲੋਂ ਕੈਪਟਨ ਦੇ ਮੀਡੀਆ ਸਲਾਹਕਾਰ ’ਤੇ ਚੋਣ–ਜ਼ਾਬਤੇ ਦੀ ਉਲੰਘਣਾ ਦਾ ਦੋਸ਼

​​​​​​​ਅਕਾਲੀ ਦਲ ਵੱਲੋਂ ਕੈਪਟਨ ਦੇ ਮੀਡੀਆ ਸਲਾਹਕਾਰ ’ਤੇ ਚੋਣ–ਜ਼ਾਬਤੇ ਦੀ ਉਲੰਘਣਾ ਦਾ ਦੋਸ਼

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਖਿ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਪ੍ਰੈੱਸ–ਬਿਆਨ ਸੋਸ਼ਲ ਮੀਡੀਆ ਉੱਤੇ ਪ੍ਰਸਾਰਿਤ ਕੀਤੇ ਹਨ।

 

 

ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸੱਤਰ ਸ੍ਰੀ ਚਰਨਜੀਤ ਸਿੰਘ ਬਰਾੜ ਨੇ ਦਰਜ ਕਰਵਾਈ ਹੈ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਰਵੀਨ ਠੁਕਰਾਲ ਸਰਕਾਰੀ ਨੌਕਰ ਹਨ ਤੇ ਉਹ ਚੋਣ ਜ਼ਾਬਤੇ ਦੌਰਾਨ ਇਸ ਤਰੀਕੇ ਆਪਣੇ ਫ਼ੇਸਬੁੱਕ ਪੰਨੇ ਉੱਤੇ ਪਾਰਟੀ ਦੇ ਪ੍ਰੈੱਸ ਬਿਆਨ ਤੇ ਹੋਰ ਸਿਆਸੀ ਖ਼ਬਰਾਂ ਦਾ ਪ੍ਰਚਾਰ–ਪਾਸਾਰ ਨਹੀਂ ਕਰ ਸਕਦੇ, ਜਿਵੇਂ ਕਿ ਉਹ ਹੁਣ ਤੱਕ ਕਰਦੇ ਆ ਰਹੇ ਹਨ। ਸ੍ਰੀ ਬਰਾੜ ਨੇ ਇਸ ਨੂੰ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ।

 

 

ਸ੍ਰੀ ਬਰਾੜ ਨੇ ਕਿਹਾ ਕਿ ਮੀਡੀਆ ਸਲਾਹਕਾਰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹਨ ਤੇ ਕਾਂਗਰਸ ਪਾਰਟੀ ਦੇ ਪ੍ਰੈੱਸ–ਬਿਆਨਾਂ ਦੇ ਪ੍ਰਚਾਰ ਅਤੇ ਪਾਸਾਰ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਠੁਕਰਾਲ ਨੂੰ ਅਹੁਦੇ ਤੋਂ ਲਾਂਭੇ ਕੀਤਾ ਜਾਣਾ ਚਾਹੀਦਾ ਹੈ, ਜੋ ਜਾਣਬੁੱਝ ਕੇ ਚੋਣ–ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ।

 

 

ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਗੁਰਦੀਪ ਮਾਨ ਤੇ ਮਾਨਸਾ ਦੇ ਸਹਾਇਕ ਲੋਕ ਸੰਪਰਕ ਅਧਿਕਾਰੀ ਮੇਘਾ ਮਾਨ ਵਿਰੁੱਧ ਵੀ ਚੋਣ–ਜ਼ਾਬਤੇ ਦੀ ਉਲੰਘਣਾ ਕਰ ਕੇ ਵੋਟਰਾਂ ਉੱਤੇ ਆਪਣਾ ਪ੍ਰਭਾਵ ਪਾ ਰਹੇ ਹਨ ਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਆਖ ਰਹੇ ਹਨ।

 

 

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਦੋਵੇਂ ਅਧਿਕਾਰੀ ਬਠਿੰਡਾ ਦੇ ਨਿਵਾਸੀ ਹਨ, ਜਦ ਕਿ ਚੋਣ–ਜ਼ਾਬਤਾ ਲਾਗੂ ਹਣ ਤੋਂ ਬਾਅਦ ਇੱਥੇ ਨਿਯੁਕਤ ਨਹੀਂ ਰਹਿ ਸਕਦੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD alleges violation of election code of conduct against Capt s media advisor